ਦੋ ਜਣੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਫੜੇ
ਦੋ ਤਸਕਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ
Publish Date: Thu, 12 Feb 2026 07:29 PM (IST)
Updated Date: Thu, 12 Feb 2026 07:33 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਰੂ ਗੋਬਿੰਦ ਸਿੰਘ ਐਵੇਨਿਊ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ, ਉਨ੍ਹਾਂ ਦੇ ਕਬਜ਼ੇ ’ਚੋਂ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ। ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਬੁੱਧਵਾਰ ਰਾਤ ਗੁਰੂ ਗੋਬਿੰਦ ਸਿੰਘ ਐਵੇਨਿਊ ਨੇੜੇ ਨਾਕਾਬੰਦੀ ਕਰ ਰਹੀ ਸੀ ਤਾਂ ਉਨ੍ਹਾਂ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਹ ਹਾਈਵੇ ਵੱਲ ਭੱਜ ਗਏ। ਪੁਲਿਸ ਟੀਮ ਨੇ ਪਿੱਛਾ ਕੀਤਾ ਤੇ ਥੋੜ੍ਹੀ ਦੂਰੀ ਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਦਵਿੰਦਰ ਕੁਮਾਰ ਵਾਸੀ ਕਿਸ਼ਨਪੁਰਾ ਤੇ ਭੁਪਿੰਦਰ ਸਿੰਘ ਵਾਸੀ ਚੁਗਿੱਟੀ ਵਜੋਂ ਹੋਈ ਹੈ।