ਨਾਜਾਇਜ਼ ਸ਼ਰਾਬ ਸਮੇਤ ਦੋ ਤਸਕਰ ਕਾਬੂ, ਇਕ ਦੀ ਭਾਲ ਜਾਰੀ
ਨਾਜਾਇਜ਼ ਸ਼ਰਾਬ ਸਮੇਤ ਦੋ ਤਸਕਰ ਕਾਬੂ
Publish Date: Tue, 06 Jan 2026 06:32 PM (IST)
Updated Date: Tue, 06 Jan 2026 06:32 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ ਨਜਾਇਜ ਸਮੇਤ ਗ੍ਰਿਫਤਾਰ ਕੀਤਾ ਹੈ ਜਦਕਿ ਉਨ੍ਹਾਂ ਦਾ ਇਕ ਸਾਥੀ ਹਾਲੇ ਪੁਲਿਸ ਦੇ ਹੱਥੇ ਨਹੀਂ ਚੜ੍ਹਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜੈ ਇੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਕਪੂਰਥਲਾ ਰੋਡ ’ਤੇ ਨਸ਼ਾ ਤਸਕਰ ਸ਼ਰਾਬ ਦੀ ਸਪਲਾਈ ਦੇਣ ਲਈ ਖੜ੍ਹੇ ਗਾਹਕ ਦੀ ਉਡੀਕ ਕਰ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐੱਸਆਈ ਪਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੱਸੀ ਹੋਈ ਥਾਂ ’ਤੇ ਛਾਪਾਮਾਰੀ ਕੀਤੀ। ਜਦੋਂ ਪੁਲਿਸ ਪਾਰਟੀ ਨੂੰ ਉੱਥੇ ਖੜ੍ਹੇ ਨੌਜਵਾਨਾਂ ਨੇ ਦੇਖਿਆ ਤਾਂ ਉਹ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ ਪਰ ਮੁਸਤੈਦ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦੇ ਕੋਲ ਪਈ ਬੋਰੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 45 ਬੋਤਲਾਂ ਤੇ 216 ਪਊਏ ਸ਼ਰਾਬ ਦੇ ਬਰਾਮਦ ਹੋਏ। ਇਸ ’ਤੇ ਉਨ੍ਹਾਂ ਦੋਵਾਂ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਬਲਦੀਪ ਸਿੰਘ ਵਾਸੀ ਰਾਜਨਗਰ ਤੇ ਆਕਾਸ਼ ਵਾਸੀ ਨਿਉ ਗੌਤਮ ਨਗਰ ਦੇ ਰੂਪ ’ਚ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ’ਚ ਇਹੀ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦਾ ਇਕ ਹੋਰ ਸਾਥੀ ਰਜਿੰਦਰ ਕੁਮਾਰ ਉਰਫ ਰਾਜੂ ਵਾਸੀ ਰਾਜ ਨਗਰ ਵੀ ਨਜਾਇਜ਼ ਸ਼ਰਾਬ ਦੇ ਕਾਰੋਬਾਰ ’ਚ ਇਨ੍ਹਾਂ ਨਾਲ ਹੈ ਜਿਸ ’ਤੇ ਉਸ ਨੂੰ ਵੀ ਮਾਮਲੇ ’ਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।