ਪਾਬੰਦੀਸ਼ੁਦਾ ਕੈਪਸੂਲਾਂ ਸਣੇ ਕਪੂਰਥਲਾ ਦੇ ਦੋ ਨੌਜਵਾਨ ਗ੍ਰਿਫ਼ਤਾਰ
ਕਪੂਰਥਲਾ ਦੇ ਦੋ ਤਸਕਰ ਪਾਬੰਦੀਸ਼ੁਦਾ ਕੈਪਸੂਲ ਸਪਲਾਈ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ
Publish Date: Sun, 01 Feb 2026 09:26 PM (IST)
Updated Date: Mon, 02 Feb 2026 04:16 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸੀਆਈਏ ਸਟਾਫ ਨੇ ਮੁਖ਼ਬਰ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਸ਼ਨਿਚਰਵਾਰ ਦੇਰ ਰਾਤ ਬਰਲਟਨ ਪਾਰਕ ’ਚ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਕਰਨ ਕੁਮਾਰ ਵਾਸੀ ਪਿੰਡ ਤਲਵੰਡੀ ਮਹਿਮਾ ਕਪੂਰਥਲਾ ਤੇ ਆਕਾਸ਼ਦੀਪ ਉਰਫ਼ ਆਕਾਸ਼ ਵਾਸੀ ਪਿੰਡ ਨੂਰਪੁਰ ਦੋਨਾ ਜ਼ਿਲ੍ਹਾ ਕਪੂਰਥਲਾ ਨੂੰ ਪੁੱਛਗਿੱਛ ਲਈ ਰੋਕਿਆ। ਪੁਲਿਸ ਟੀਮ ਨੂੰ ਦੇਖ ਕੇ ਉਹ ਹਨੇਰੇ ਦਾ ਫਾਇਦਾ ਉਠਾ ਕੇ ਭੱਜ ਗਏ ਤੇ ਪਿੱਛਾ ਕਰ ਕੇ ਪੁਲਿਸ ਨੇ ਦੋਵਾਂ ਨੂੰ ਫੜ ਲਿਆ। ਦੋਵਾਂ ਕੋਲੋਂ ਤਲਾਸ਼ੀ ਦੌਰਾਨ ਦੋ ਵੱਡੇ ਲਿਫਾਫੇ ਬਰਾਮਦ ਹੋਏ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 18000 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਥਾਣਾ-1 ਵਿਖੇ ਕੇਸ ਦਰਜ ਕੀਤਾ ਗਿਆ ਹੈ। ਸੀਆਈਏ ਸਟਾਫ ਦੇ ਏਐੱਸਆਈ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਉਹ ਕਪੂਰਥਲਾ ’ਚ ਸਥਿਤ ਦੋ ਦਵਾਈ ਸਟੋਰਾਂ ਤੋਂ ਬਿਨਾਂ ਬਿੱਲ ਦੇ ਇਹ ਪਾਬੰਦੀਸ਼ੁਦਾ ਕੈਪਸੂਲ ਸਸਤੇ ਭਾਅ ਤੇ ਖਰੀਦਦੇ ਹਨ ਅਤੇ ਜਲੰਧਰ ਤੇ ਨੇੜਲੇ ਸ਼ਹਿਰਾਂ ’ਚ ਵੇਚਦੇ ਹਨ। ਇਸ ਦੌਰਾਨ ਪੁਲਿਸ ਉਨ੍ਹਾਂ ਦੇ ਰਿਕਾਰਡ ਦੀ ਜਾਂਚ ਕਰਨ ਲਈ ਤਕਨੀਕੀ ਜਾਂਚ ’ਚ ਲੱਗੀ ਹੋਈ ਹੈ।