ਔਰਤ ਨਾਲ ਝਪਟਮਾਰੀ ਕਰਨ ਵਾਲੇ ਦੋ ਸ਼ੱਕੀ ਗ੍ਰਿਫ਼ਤਾਰ
ਜਾ.ਸੰ., ਜਲੰਧਰ : ਜਲੰਧਰ
Publish Date: Fri, 23 Jan 2026 09:55 PM (IST)
Updated Date: Fri, 23 Jan 2026 09:57 PM (IST)
ਜਾ.ਸੰ., ਜਲੰਧਰ : ਜਲੰਧਰ ਵਿਚ ਲਗਪਗ ਦੋ ਮਹੀਨੇ ਪਹਿਲਾਂ ਸਿਲਵਰ ਪਲਾਜ਼ਾ ਮੋੜ ’ਤੇ ਪਤੀ ਨਾਲ ਜਾ ਰਹੀ ਇੱਕ ਔਰਤ ਦੇ ਕੰਨ ਦੀਆਂ ਵਾਲ਼ੀਆਂ ਝਪਟਣ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਸ਼ੇਖੂਪੁਰ ਕਾਲੋਨੀ ਦੇ ਰਹਿਣ ਵਾਲੇ ਜੋਤ ਨਾਥ ਅਤੇ ਕਪੂਰਥਲਾ ਦੇ ਰਹਿਣ ਵਾਲੇ ਵਿਕਾਸ ਕੁਮਾਰ ਵਜੋਂ ਹੋਈ ਹੈ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਅਮਨ ਨਗਰ ਦੀ ਰਹਿਣ ਵਾਲੀ ਰਾਣੀ ਨੇ 19-12-25 ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਪਤੀ ਨਾਲ ਪੈਦਲ ਜਾ ਰਹੀ ਸੀ ਤਾਂ ਅਚਾਨਕ ਪਿੱਛੇ ਤੋਂ ਆਏ ਦੋ ਨੌਜਵਾਨਾਂ ਨੇ ਉਸ ਦੇ ਕੰਨ ਦੀਆਂ ਵਾਲ਼ੀਆਂ ਝਪਟ ਲਈਆਂ ਤੇ ਫ਼ਰਾਰ ਹੋ ਗਏ। ਪੀੜਤਾ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ। ਸੀਸੀਟੀਵੀ ਕੈਮਰੇ ਦੇ ਆਧਾਰ ’ਤੇ ਪੁਲਿਸ ਨੇ ਦੋਵੇਂ ਸ਼ੱਕੀ ਵਿਅਕਤੀਆਂ ਨੂੰ ਫੜ ਕੇ ਕੋਰਟ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ਹਿਰ ’ਚ ਜ਼ਬਰਦਸਤੀ ਅਤੇ ਚੋਰੀ ਦੀਆਂ ਘਟਨਾਵਾਂ ’ਤੇ ਕੰਟਰੋਲ ਲਗਾਉਣ ਲਈ ਪੁਲਿਸ ਲਗਾਤਾਰ ਮੁਹਿੰਮ ਚਲਾ ਰਹੀ ਹੈ।