ਦੋ ਗੱਡੀਆਂ ਦੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
ਦੋ ਗੱਡੀਆਂ ਦੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
Publish Date: Tue, 05 May 2026 06:34 PM (IST)
Updated Date: Tue, 05 May 2026 06:35 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨੈਸ਼ਨਲ ਹਾਈਵੇ ’ਤੇ ਦੋ ਵਾਹਨਾਂ ਦੀ ਟੱਕਰ ਹੋ ਗਈ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪੁੱਜੀ। ਜਾਣਕਾਰੀ ਅਨੁਸਾਰ ਜਲੰਧਰ ਵੱਲ ਜਾ ਰਹੀ ਖਾਦ ਨਾਲ ਭਰੀ ਇਕ ਬਲੈਰੋ ਗੱਡੀ ਨੂੰ ਪਿੱਛੋਂ ਆ ਰਹੀ ਆਈਸਕ੍ਰੀਮ ਨਾਲ ਲੋਡ ਦੂਜੀ ਬਲੈਰੋ ਗੱਡੀ ਨੇ ਟੱਕਰ ਮਾਰੀ। ਹਾਦਸੇ ’ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਸਿਰਫ਼ ਵਾਹਨਾਂ ਨੂੰ ਨੁਕਸਾਨ ਪੁੱਜਾ। ਸੜਕ ਸੁਰੱਖਿਆ ਫੋਰਸ ਨੇ ਤੁਰੰਤ ਕਾਰਵਾਈ ਕਰਦਿਆਂ ਨੁਕਸਾਨੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਨੂੰ ਨਿਰਵਿਘਨ ਚਾਲੂ ਕਰਵਾਇਆ। ਪੁਲਿਸ ਮੁਤਾਬਕ ਵਾਹਨਾਂ ਦੇ ਡਰਾਈਵਰਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸਿਆਲਕਾ (ਜ਼ਿਲ੍ਹਾ ਤਰਨਤਾਰਨ) ਤੇ ਤਿਲਕ ਰਾਜ ਵਾਸੀ ਕਠੂਆ (ਜੰਮੂ-ਕਸ਼ਮੀਰ) ਵਜੋਂ ਹੋਈ ਹੈ।