ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਦੋ ਕਾਬੂ
ਦੋ ਨੌਜਵਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਕਾਬੂ
Publish Date: Thu, 19 Feb 2026 09:54 PM (IST)
Updated Date: Fri, 20 Feb 2026 04:12 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ-7 ਦੀ ਪੁਲਿਸ ਨੇ ਸੁਭਾਨਾ ਰੋਡ ਤੇ ਇਕ ਸੁੰਨਸਾਨ ਇਲਾਕੇ ’ਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਈ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਕੀਤਾ। ਥਾਣਾ ਇੰਚਾਰਜ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਨੂੰ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਸੁਭਾਨਾ ਪਿੰਡ ਨੇੜੇ ਦੋ ਨੌਜਵਾਨ ਪੁਲਿਸ ਟੀਮ ਨੂੰ ਦੇਖ ਕੇ ਭੱਜ ਗਏ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤੇ ਉਨ੍ਹਾਂ ਨੂੰ ਫੜ ਲਿਆ। ਉਨ੍ਹਾਂ ਕੋਲੋਂ ਚਾਂਦੀ ਦੀ ਫੁਆਇਲ, 10 ਰੁਪਏ ਦਾ ਇਕ ਨੋਟ ਤੇ ਇਕ ਲਾਈਟਰ ਬਰਾਮਦ ਹੋਇਆ, ਜੋ ਸਾਰੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਈ ਵਰਤੇ ਜਾਂਦੇ ਸਨ। ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।