ਅੰਮਿ੍ਤਪਾਲ ਸਿੰਘ ਸੋਂਧੀ, ਕਿਸ਼ਨਗੜ੍ਹ : ਬੀਤੇ ਦਿਨ ਪੁਲਿਸ ਚੌਕੀ ਕਿਸ਼ਨਗੜ੍ਹ ਦੀ ਪੁਲਿਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਪਾਬੰਦੀਸ਼ੁਦਾ ਟੀਕਿਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਥਾਨਿਕ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਐੱਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਬੱਲਾਂ ਗੇਟ 'ਤੇ ਨਾਕਾ ਲਾਇਆ ਹੋਇਆ ਸੀ। ਇਸੇ ਨਾਕੇਬੰਦੀ ਦੌਰਾਨ ਜਲੰਧਰ ਵੱਲੋਂ ਆ ਰਹੇ ਇਕ ਮੋਟਰਸਾਈਕਲ 'ਤੇ ਦੋ ਨੌਜਵਾਨ ਸਵਾਰ ਸਨ। ਜਦੋਂ ਉਹਨਾਂ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕੀਤੀ ਤੇ ਤਲਾਸ਼ੀ ਲਈ ਤਾਂ ਦੋਵਾਂ ਨੌਜਵਾਨਾਂ ਕੋਲੋਂ 24 ਪਾਬੰਦੀਸ਼ੁਦਾ ਟੀਕੇ ਬਰਾਮਦ ਹੋਏ। ਉਕਤ ਮੁਲਜ਼ਮਾਂ ਦੀ ਪਛਾਣ ਹਰਪ੍ਰਰੀਤ ਸਿੰਘ ਉਰਫ਼ ਹੈਪੀ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਬੱਲਾਂ ਤੇ ਹਰਦੇਵ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਅਸ਼ੋਕ ਵਿਹਾਰ ਜਲੰਧਰ ਦੇ ਤੌਰ 'ਤੇ ਹੋਈ ਹੈ। ਸਥਾਨਕ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕਰਦਿਆਂ ਉਕਤ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਹੈ।