ਹੈਰੋਈਨ ਸਮੇਤ ਦੋ ਨੌਜਵਾਨ ਕਾਬੂ
ਹੈਰੋਈਨ ਸਮੇਤ ਦੋ ਨੌਜਵਾਨ ਕਾਬੂ
Publish Date: Thu, 11 Dec 2025 07:22 PM (IST)
Updated Date: Thu, 11 Dec 2025 07:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਥਾਣਾ ਇਕ ਦੀ ਪੁਲਿਸ ਵੱਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਲਿੱਧੜਾਂ ਨੇੜੇ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਨੌਜਵਾਨਾਂ ਨੇ ਜਦ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਪਿੱਛੇ ਮੁੜਨ ਲੱਗੇ। ਐਕਟਿਵਾ ਚਲਾ ਰਹੇ ਨੌਜਵਾਨ ਨੇ ਪਿੱਛੇ ਮੁੜਦੇ ਸਮੇਂ ਜੇਬ ’ਚੋਂ ਲਿਫਾਫਾ ਕੱਢਕੇ ਸੁੱਟ ਦਿੱਤਾ। ਥਾਣੇਦਾਰ ਕੁਲਵਿੰਦਰ ਸਿੰਘ ਨੇ ਸ਼ੱਕ ਦੇ ਅਧਾਰ ’ਤੇ ਪੁੱਛਗਿੱਛ ਕੀਤੀ। ਐਕਟਿਵਾ ਚਾਲਕ ਨੇ ਆਪਣਾ ਨਾਮ ਵਿਕਾਸ ਹਾਲ ਵਾਸੀ ਵੀਨਸ ਵੈਲੀ ਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਅਜੈ ਕੁਮਾਰ ਵਾਸੀ ਬਲਦੇਵ ਨਗਰ ਦੱਸਿਆ। ਸੁੱਟੇ ਗਏ ਲਿਫਾਫੇ ’ਚੋਂ 6 ਗ੍ਰਾਮ ਹੋਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਵਿਰੁੱਧ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।