ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਵੱਖ- ਵੱਖ ਥਾਵਾਂ ਤੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Publish Date: Fri, 09 Jan 2026 07:48 PM (IST)
Updated Date: Fri, 09 Jan 2026 07:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਥਾਣਾ-1 ਅਤੇ ਸੀ ਆਈ ਏ ਸਟਾਫ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਕੀਤਾ ਹੈ। ਥਾਣਾ ਡਿਵੀਜ਼ਨ 1 ਦੇ ਵਧੀਕ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਹਾਈਵੇ ’ਤੇ ਸਥਿਤ ਨਿੱਜੀ ਸਕੂਲ ਨੇੜੇ ਸਰਵਿਸ ਰੋਡ ’ਤੇ ਨਾਕਾਬੰਦੀ ਦੌਰਾਨ ਪੈਦਲ ਆਉਂਦਾ ਨੌਜਵਾਨ ਨਾਕੇ ਦੇਖ ਕੇ ਘਬਰਾ ਕੇ ਪਿੱਛੇ ਮੁੜਦੇ ਸਮੇਂ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਦੌੜਨ ਲੱਗਾ। ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਵਲੋਂ ਸ਼ੱਕ ਦੇ ਤੌਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਰਕੇਸ਼ ਕੁਮਾਰ ਵਾਸੀ ਪਿੰਡ ਭਾਗਪੁਰ ਜ਼ਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਫਲੈਟ ਨੰਬਰ 44 ਗੁਰਬੰਤਾ ਸਿੰਘ ਫਲੈਟ ਦੱਸਿਆ। ਨੌਜਵਾਨ ਵਲੋਂ ਸੁੱਟੇ ਗਏ ਲਿਫਾਫੇ ’ਚੋਂ 4.50 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ’ਚ ਵਾਈ ਪੁਆਇੰਟ ਮਕਸੂਦਾ ਬਾਈਪਾਸ ਨੇੜੇ ਭਗਤ ਸਿੰਘ ਕਾਲੋਨੀ ਵਿਖੇ ਸੀਆਈਏ ਦੀ ਟੀਮ ਨੇ ਨੌਜਵਾਨ ਨੂੰ ਕੀਤਾ ਹੈ। ਉਸ ਵੱਲੋਂ ਸੁੱਟੇ ਗਏ ਲਿਫਾਫੇ ’ਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ’ਚ ਉਸ ਨੇ ਆਪਣਾ ਨਾਮ ਸੌਰਵ ਵਾਸੀ ਪ੍ਰੀਤ ਨਗਰ ਸੋਢਲ ਰੋਡ ਦੱਸਿਆ।