ਹੈਰੋਇਨ ਸਮੇਤ ਦੋ ਨੌਜਵਾਨ ਆਇਆ ਅੜਿੱਕੇ
ਹੈਰੋਇਨ ਸਮੇਤ ਦੋ ਨੌਜਵਾਨ ਚੜੇ ਪੁਲਿਸ ਦੇ ਹੱਥੇ
Publish Date: Wed, 24 Dec 2025 07:25 PM (IST)
Updated Date: Wed, 24 Dec 2025 07:28 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਸੱਤ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਏਐੱਸਆਈ ਸਤਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਜਮਸ਼ੇਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਨੌਜਵਾਨ ਹੈਰੋਇਨ ਦੀ ਸਪਲਾਈ ਦੇਣ ਲਈ ਗਾਹਕ ਦੀ ਉਡੀਕ ’ਚ ਖੜ੍ਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐੱਸਆਈ ਸਤਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦੱਸੀ ਥਾਂ ’ਤੇ ਛਾਪਾਮਾਰੀ ਕਰਕੇ ਵਿਸ਼ਨੂ ਤੇ ਸੰਜੀਵ ਦੋਵੇਂ ਵਾਸੀ ਗੜਾ ਨੂੰ ਕਾਬੂ ਕਰ ਲਿਆ। ਜਦ ਪੁਲਿਸ ਪਾਰਟੀ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਏਐੱਸਆਈ ਸਤਿੰਦਰ ਕੁਮਾਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ’ਚੋਂ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿਛ ਕੀਤੀ ਜਾਵੇਗੀ।