ਹੈਰੋਇਨ ਸਮੇਤ ਦੋ ਨੌਜਵਾਨ ਅੜਿੱਕੇ
ਹੈਰੋਇਨ ਸਮੇਤ ਦੋ ਨੌਜਵਾਨ ਚੜੇ ਪੁਲਿਸ ਦੇ ਹੱਥੇ
Publish Date: Sun, 18 Jan 2026 08:07 PM (IST)
Updated Date: Mon, 19 Jan 2026 04:20 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਢਿੱਲਵਾਂ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨਸ਼ਾ ਤਸਕਰ ਕਿਸੇ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਪਿੰਡ ਢਿੱਲਵਾਂ ’ਚ ਘੁੰਮ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੀ ਹੋਈ ਥਾਂ ’ਤੇ ਛਾਪਾਮਾਰੀ ਕਰ ਕੇ ਜਗਜੀਵਨ ਸਿੰਘ ਉਰਫ ਲੱਕੀ ਵਾਸੀ ਦਕੋਹਾ ਤੇ ਕੁਰਬਾਨ ਵਾਸੀ ਮੁਸਲਿਮ ਕਾਲੋਨੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।