ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨ ਹੈਰੋਇਨ ਸਮੇਤ ਕਾਬੂ
ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨ ਹੈਰੋਇਨ ਸਮੇਤ ਕਾਬੂ
Publish Date: Sat, 13 Dec 2025 07:13 PM (IST)
Updated Date: Sat, 13 Dec 2025 07:15 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਾਰਾਂਦਰੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਹੈਰੋਇਨ ਮਿਲੀ ਜਿਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖਾਲਸਾ ਕਾਲਜ ਫਾਰ ਵੂਮੈਨ ਲਾਗੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ਨੰਬਰ ਪੀਬੀ-08-ਐੱਫਆਰ-4623 ’ਤੇ ਆ ਰਹੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਮੁਸਤੈਦ ਖੜ੍ਹੀ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਪਿੱਛਾ ਕਰ ਕੇ ਕਾਬੂ ਕਰ ਲਿਆ। ਜਦੋਂ ਉਨ੍ਹਾਂ ਦਾ ਨਾਂ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਹਿਮਾਸ਼ੂ ਕਨੌਜੀਆ ਤੇ ਸੁਖਵਿੰਦਰ ਕੁਮਾਰ ਦੋਵੇਂ ਵਾਸੀ ਪਿੰਡ ਸੁਭਾਨਾ ਦੱਸਿਆ। ਜਦ ਕਾਗਜ਼ਾਤ ਦਿਖਾਉਣ ਲਈ ਕਿਹਾ ਤਾਂ ਉਹ ਟਾਲ ਮਟੋਲ ਕਰਨ ਲੱਗੇ। ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੀ ਜੇਬ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਕੋਲੋਂ ਬਰਾਮਦ ਕੀਤਾ ਗਿਆ ਮੋਟਰਸਾਈਕਲ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਇਹ ਵੀ ਚੋਰੀ ਦਾ ਹੋਵੇ। ਫਿਲਹਾਲ ਪੁਲਿਸ ਨੇ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਕੋਲੋਂ ਪੁੱਛਗਿਛ ਲਈ ਅਦਾਲਤ ’ਚੋਂ ਪੁਲਿਸ ਰਿਮਾਂਡ ਲਿਆ ਹੈ।