ਚੜ੍ਹਦੀ ਕਲਾ ਦੀ ਅਰਦਾਸ ਨਾਲ ਸੰਪੰਨ ਹੋਇਆ ਦੋ ਰੋਜ਼ਾ ਬਸੰਤ ਪੰਚਮੀ ਸਮਾਗਮ
ਚੜ੍ਹਦੀ ਕਲਾ ਦੀ ਅਰਦਾਸ ਨਾਲ ਸੰਪੰਨ ਹੋਇਆ ਦੋ ਰੋਜਾ ਬਸੰਤ ਪੰਚਮੀ ਸਮਾਗਮ
Publish Date: Sat, 24 Jan 2026 06:44 PM (IST)
Updated Date: Sat, 24 Jan 2026 06:46 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਡੇਰਾ ਨਿਰਮਲ ਤਖਤ ਬਾਬਾ ਬੁੱਢਾ ਸਾਹਿਬ ਦਕੋਹ ਵਿਖੇ ਬਸੰਤ ਪੰਚਮੀ ਦੇ ਮੌਕੇ ਗੱਦੀਨਸ਼ੀਨ ਬਾਬਾ ਅਮਨਪ੍ਰੀਤ ਸਿੰਘ ਦੀ ਅਗਵਾਈ ’ਚ ਕਰਵਾਇਆ ਗਿਆ 75ਵਾਂ ਦੋ ਰੋਜ਼ਾ ਸਾਲਾਨਾ ਸਤਿਸੰਗ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ। ਆਖਰੀ ਦਿਨ ਦੇ ਦੀਵਾਨ ਦੀ ਆਰੰਭਤਾ ਆਸਾ ਦੀ ਵਾਰ ਦੇ ਕੀਰਤਨ ਦੀ ਆਰੰਭਤਾ ਭਾਈ ਇੰਦਰਜੀਤ ਸਿੰਘ ਦੇ ਜਥੇ ਵੱਲੋਂ ਕੀਤੀ ਗਈ। ਉਪਰੰਤ ਭਾਈ ਬ੍ਰਹਮਜੋਤ ਸਿੰਘ, ਭਾਈ ਫਤਿਹ ਸਿੰਘ, ਭਾਈ ਗਗਨਦੀਪ ਸਿੰਘ ਲਾਇਲਪੁਰੀ, ਭਾਈ ਅਮਰਜੀਤ ਸਿੰਘ ਆਦਿ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਕਥਾਵਾਚਕ ਗਿਆਨੀ ਗੁਰਮੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਤੋਂ ਇਲਾਵਾ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਵੀ ਨਿਭਾਈ। ਦੀਵਾਨ ’ਚ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੱਦੀਨਸ਼ੀਨ ਬਾਬਾ ਅਮਨਪ੍ਰੀਤ ਸਿੰਘ ਤੋਂ ਆਸ਼ੀਰਵਾਦ ਲਿਆ। ਬਾਬਾ ਅਮਨਪ੍ਰੀਤ ਸਿੰਘ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਆਸ਼ੀਰਵਾਦ ਸਦਕਾ ਸੰਗਤਾਂ ਦੇ ਘਰ ਜਨਮ ਲੈਣ ਵਾਲੇ ਨਵਜੰਮੇ ਬੱਚਿਆਂ ਦਾ ਨਾਮਕਰਨ ਕੀਤਾ ਤੇ ਸ਼ਰਧਾਲੂਆਂ ਦੇ ਬੱਚਿਆਂ ਦੇ ਦਸਤਾਰ ਸਜਾ ਕੇ ਉਨ੍ਹਾਂ ਨੂੰ ਗੁਰਸਿੱਖੀ ਜੀਵਨ ਬਖਸ਼ਣ ਦੀ ਸਤਿਗੁਰਾਂ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ। ਸਮਾਗਮ ’ਚ ਹਾਜ਼ਰੀ ਦੀਪਕ ਬਾਲੀ ਸਲਾਹਕਾਰ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ, ਹਲਕਾ ਸੈਂਟਰਲ ਇੰਚਾਰਜ ਨਿਤਿਨ ਕੋਹਲੀ, ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ, ਰਾਜਵਿੰਦਰ ਕੌਰ ਥਿਆੜਾ, ਰਜਿੰਦਰ ਸਿੰਘ ਰੀਹਲ ਡਾਇਰੈਕਟਰ ਟਰਾਂਸਪੋਰਟ ਪੰਜਾਬ, ਸਾਬਕਾ ਐੱਸਐੱਸਪੀ ਹਰਵਿੰਦਰ ਸਿੰਘ ਡੱਲੀ, ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਕਾਕੂ ਆਹਲੂਵਾਲੀਆ, ਪਵਨ ਹੰਸ ਵਾਈਸ ਚੇਅਰਮੈਨ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਮਾਤਾ ਹਰਮੋਹਿੰਦਰ ਕੌਰ ਧਰਮ ਸੁਪਤਨੀ ਬਾਬਾ ਭਗਵੰਤ ਭਜਨ ਸਿੰਘ, ਤਰਨਜੀਤ ਸਿੰਘ, ਰਾਜੀਵ, ਅਵਤਾਰ ਸਿੰਘ, ਗੁਰਮੁੱਖ ਸਿੰਘ, ਜਸਵਿੰਦਰ ਕੌਰ, ਮਨਜੀਤ ਕੌਰ, ਰਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਉਚੇਚੇ ਤੌਰ ’ਤੇ ਸਮਾਗਮ ’ਚ ਹਾਜ਼ਰੀ ਭਰੀ।