ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਕਰਜ਼ਾ ਮੋੜਨ ਤੋਂ ਅਸਮਰੱਥਾ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Publish Date: Tue, 17 Feb 2026 10:51 PM (IST)
Updated Date: Tue, 17 Feb 2026 10:54 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਮਕਸੂਦਾਂ ਅਧੀਨ ਆਉਂਦੇ ਰਹਿਗੋਬਿੰਦ ਨਗਰ ’ਚ ਕਰਜ਼ਾ ਮੋੜਨ ’ਚ ਅਸਮਰੱਥਾ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪਵਨ ਪਾਸਵਾਨ (39), ਬਿਹਾਰ ਦੇ ਰਹਿਣ ਵਾਲੇ ਸਹਿਦੇਵ ਪਾਸਵਾਨ ਦਾ ਪੁੱਤਰ ਹੈ ਜੋ ਕਿ ਇਸ ਸਮੇਂ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਿਹਾ ਸੀ, ਜਿਸ ਨੇ ਬੈਂਕ ਤੋਂ ਕਰਜ਼ਾ ਲਿਆ ਹੋਇਆ ਸੀ। ਉਸ ਨੇ ਦੱਸਿਆ ਕਿ ਪਵਨ ਲੰਬੇ ਸਮੇਂ ਤੋਂ ਆਪਣੀਆਂ ਬੈਂਕ ਦੀਆਂ ਕਿਸ਼ਤਾਂ ਨਹੀਂ ਦੇ ਸਕਿਆ, ਜਿਸ ਕਾਰਨ ਉਸ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਸੀ। ਨਤੀਜੇ ਵਜੋਂ ਉਸਨੇ ਆਪਣੇ ਘਰ ’ਚ ਪੱਖੇ ਨਾਲ ਫਾਹਾ ਲੈ ਲਿਆ, ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਪਾਸਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ, ਜਲੰਧਰ ਵਿੱਚ ਰੱਖਿਆ ਗਿਆ ਹੈ।