- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਨੇ ਕੀਤਾ ਡੋਰ-ਟੂ-ਡੋਰ, ਢੀਂਡਸਾ ਦੀ ਅਗਵਾਈ ‘ਚ ਘਰ-ਘਰ ਦਸਤਕ

- ਬੀਬੀ ਜਗੀਰ ਕੌਰ ਦੀ ਵਾਪਸੀ ਨਾਲ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ : ਹਰਿੰਦਰ ਢੀਂਡਸਾ
ਲਖਬੀਰ, ਪੰਜਾਬੀ ਜਾਗਰਣ
ਜਲੰਧਰ : ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਵੇਰਕਾ ਤੋਂ ਲੈ ਕੇ ਪਿੰਡ ਸਲੇਮਪੁਰ ਤੱਕ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਅਗਵਾਈ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਵੱਲੋਂ ਕੀਤੀ ਜਾ ਰਹੀ ਹੈ। ਢੀਂਡਸਾ ਦੀ ਰਹਿਨੁਮਾਈ ਹੇਠ ਪਾਰਟੀ ਵਰਕਰ ਇਲਾਕੇ ਦੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ ਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਇਸ ਮੁਹਿੰਮ ’ਚ ਜਥੇਦਾਰ ਅਵਤਾਰ ਸਿੰਘ ਘੁੰਮਣ ਮੈਂਬਰ ਪੀਏਸੀ, ਜਥੇਦਾਰ ਮੇਜਰ ਸਿੰਘ ਕਾਹਲੋਂ ਸਰਕਲ ਪ੍ਰਧਾਨ ਵੇਰਕਾ, ਜਥੇਦਾਰ ਗੁਰਚਰਨ ਸਿੰਘ ਪ੍ਰਧਾਨ ਵਾਰਡ ਨੰਬਰ 1 ਅਤੇ ਜਗਦੀਪ ਸਿੰਘ ਵਿਰਦੀ ਮੈਂਬਰ ਜਨਰਲ ਕੌਂਸਲ ਸਮੇਤ ਪਾਰਟੀ ਦੇ ਹੋਰ ਵਰਕਰ ਸਰਗਰਮੀ ਨਾਲ ਸ਼ਮੂਲੀਅਤ ਕਰ ਰਹੇ ਹਨ।
ਇਸ ਦੌਰਾਨ ਹਰਿੰਦਰ ਸਿੰਘ ਢੀਂਡਸਾ ਨੇ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਨੂੰ ਪਾਰਟੀ ਦੀ ਮਜ਼ਬੂਤੀ ਵੱਲ ਅਹਿਮ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੂੰ ਅੱਜ ਤਜਰਬੇਕਾਰ, ਸੂਝਵਾਨ ਅਤੇ ਸਮਰਪਿਤ ਆਗੂਆਂ ਦੀ ਇਕਜੁੱਟਤਾ ਦੀ ਲੋੜ ਹੈ। ਬੀਬੀ ਜਗੀਰ ਕੌਰ ਵਰਗੀ ਤਜਰਬੇਕਾਰ ਆਗੂ ਦੀ ਵਾਪਸੀ ਨਾਲ ਪਾਰਟੀ ਦੇ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮਕਸਦ ਸਿਰਫ਼ ਲੋਕਾਂ ਤੱਕ ਪਾਰਟੀ ਦਾ ਸੁਨੇਹਾ ਪਹੁੰਚਾਉਣਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨਾਲ ਸਿੱਧਾ ਸੰਪਰਕ ਬਣਾਉਣਾ ਵੀ ਹੈ।
ਵੇਰਕਾ ਤੋਂ ਸਲੇਮਪੁਰ ਤੱਕ ਚੱਲ ਰਹੀ ਇਹ ਮੁਹਿੰਮ ਹਲਕਾ ਉੱਤਰੀ ਵਿੱਚ ਪਾਰਟੀ ਦੇ ਜਥੇਬੰਦਕ ਪਸਾਰ ਅਤੇ ਵਰਕਰਾਂ ਦੀ ਸਰਗਰਮੀ ਨੂੰ ਵਧਾਉਣ ਦੀ ਕੋਸ਼ਿਸ਼ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸਿੰਘ ਕਾਹਲੋਂ, ਅਵਤਾਰ ਸਿੰਘ ਘੁੰਮਣ, ਜਗਦੀਪ ਸਿੰਘ ਵਿਰਦੀ, ਸ਼ੇਰ ਸਿੰਘ ਬਾਜਵਾ, ਗੁਰਚਰਨ ਸਿੰਘ, ਪ੍ਰਵੀਨ ਕੁਮਾਰ, ਹਰਪ੍ਰੀਤ ਸਿੰਘ ਸਲੇਮਪੁਰ, ਰਣਜੀਤ ਸਿੰਘ ਲੱਲੀਆ, ਸਾਜਣ ਸਿੰਘ ਸਲੇਮਪੁਰ, ਪਰਮਵੀਰ ਸਿੰਘ ਹੈਰੀ, ਰਜਿੰਦਰ ਸਿੰਘ, ਜਗਤਾਰ ਸਿੰਘ ਲੁਬਾਣਾ, ਸਤਨਾਮ ਸਿੰਘ, ਅਵਤਾਰ ਸਿੰਘ, ਗੁਰਇਕਬਾਲ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਦਲੀਪ ਸਿੰਘ, ਸੁਖਬੀਰ ਸਿੰਘ ਸਰਪੰਚ, ਮੰਗਲ ਸਿੰਘ ਤੇ ਸਰਬਜੀਤ ਸਿੰਘ ਬੰਗੂਰਾ ਸ਼ਾਮਲ ਸਨ।