- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਕਮਿਸ਼ਨ ਕਿਸ ਦੇ ਦਬਾਅ ਹੇਠ ਅਤੇ ਕਿਸ ਦੇ ਹਿੱਤ ਵਿੱਚ ਕੰਮ ਕਰ ਰਿਹਾ ਹੈ- ਰਵਿੰਦਰ ਸਿੰਘ ਲਾਡੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਲਾਡੀ ਨੇ ਇਕ ਪ੍ਰਸਿੱਧ ਅਖ਼ਬਾਰ ਦੀ ਹਾਲੀਆ ਖੋਜੀ ਰਿਪੋਰਟ ਵਿੱਚ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਾਹਮਣੇ ਆਏ ਤੱਥਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸਨੂੰ ਭਾਰਤੀ ਲੋਕਤੰਤਰ ਲਈ ਬੇਹੱਦ ਗੰਭੀਰ ਚੇਤਾਵਨੀ ਕਰਾਰ ਦਿੱਤਾ ਹੈ। ਲਾਡੀ ਨੇ ਕਿਹਾ ਕਿ ਪ੍ਰਸਿੱਧ ਅਖ਼ਬਾਰ ਦੀ ਰਿਪੋਰਟ ਮੁਤਾਬਕ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ ਲਗਭਗ 10 ਮਹੀਨਿਆਂ ਦੌਰਾਨ ਘੱਟੋ-ਘੱਟ 14 ਵਾਰ ਚੋਣ ਕਮਿਸ਼ਨ ਦੇ ਫੈਸਲਿਆਂ ਅਤੇ ਪ੍ਰਕਿਰਿਆਵਾਂ ’ਤੇ ਰਸਮੀ ਇਤਰਾਜ਼ ਦਰਜ ਕਰਵਾਏ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਸਿਰਫ਼ ਚੋਣ ਕਮਿਸ਼ਨ ਦੇ ਅੰਦਰੂਨੀ ਮਤਭੇਦਾਂ ਦਾ ਨਹੀਂ ਰਿਹਾ। ਇਹ ਦੇਸ਼ ਦੇ ਹਰ ਵੋਟਰ ਦੇ ਹੱਕ ਅਤੇ ਲੋਕਤੰਤਰ ਦੀ ਭਰੋਸੇਯੋਗਤਾ ਦਾ ਸਵਾਲ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਲੰਮੇ ਸਮੇਂ ਤੋਂ ‘ਵੋਟ ਚੋਰੀ’ ਦੇ ਮੁੱਦੇ ਨੂੰ ਦੇਸ਼ ਦੇ ਸਾਹਮਣੇ ਉਠਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜਿਹੜੇ ਸਵਾਲ ਲਗਾਤਾਰ ਦੇਸ਼ ਦੇ ਸਾਹਮਣੇ ਰੱਖਦੇ ਆ ਰਹੇ ਸਨ ਅੱਜ ਅਖਬਾਰ ਦੀ ਇਹ ਰਿਪੋਰਟ ਉਨ੍ਹਾਂ ਸਵਾਲਾਂ ਨੂੰ ਹੋਰ ਵੀ ਗੰਭੀਰ ਬਣਾ ਦਿਤਾ ਹੈ। ਦੇਸ਼ ਇਹ ਪੁੱਛਣ ਲਈ ਮਜਬੂਰ ਹੈ ਕਿ ਆਖਿਰ ਚੋਣ ਕਮਿਸ਼ਨ ਕਿਸ ਦੇ ਦਬਾਅ ਹੇਠ ਅਤੇ ਕਿਸ ਦੇ ਹਿੱਤ ਵਿੱਚ ਕੰਮ ਕਰ ਰਿਹਾ ਹੈ। ਕਮਿਸ਼ਨ ਨੂੰ ਜਨਤਕ ਤੌਰ ’ਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦੋਵੇਂ ਚੋਣ ਕਮਿਸ਼ਨਰਾਂ ਵੱਲੋਂ ਦਰਜ ਕਰਵਾਏ ਗਏ 14 ਇਤਰਾਜ਼ਾਂ ਵਿੱਚ ਕੀ ਮੁੱਦੇ ਉਠਾਏ ਗਏ ਸਨ ਅਤੇ ਉਨ੍ਹਾਂ ਦਾ ਹੱਲ ਕਿਵੇਂ ਕੀਤਾ ਗਿਆ।