- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਰਜੀਤ ਪਾਲ, ਪੰਜਾਬੀ ਜਾਗਰਣ,

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ :
ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਪਿੰਡ ਰਾਓਵਾਲੀ ’ਚ ਸ਼ਨਿਚਰਵਾਰ ਸ਼ਾਮ 7 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਨੇ ਰਾਓਵਾਲੀ ਪਿੰਡ ਨੇੜੇ ਪੈਦਲ ਜਾ ਰਹੀ ਇਕ ਔਰਤ ਤੋਂ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ। ਰਾਓਵਾਲੀ ਪਿੰਡ ਦੀ ਰਹਿਣ ਵਾਲੀ ਪੀੜਤ ਹੰਸ ਰਾਣੀ ਪਤਨੀ ਤਰਸੇਮ ਲਾਲ ਨੇ ਦੱਸਿਆ ਕਿ ਉਹ ਪਿੰਡ ਦੇ ਮੋੜ ਨੇੜੇ ਆ ਰਹੀ ਸੀ ਤਾਂ ਪਿਛਿਓਂ ਦੋ ਮੋਟਰਸਾਈਕਲ ਸਵਾਰ ਜਿਨ੍ਹਾਂ ਨੇ ਹੈਲਮੇਟ ਪਾਏ ਹੋਏ ਸਨ, ਕੋਲ ਆਏ। ਅਚਾਨਕ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਤੇ ਮੌਕੇ ਤੋਂ ਭੱਜ ਗਏ। ਪੀੜਤਾ ਨੇ ਕਿਹਾ ਕਿ ਰੌਲਾ ਪਾਇਆ ਪਰ ਕਿਸੇ ਨੇ ਉਸਦੀ ਗੱਲ ਨਹੀਂ ਸੁਣੀ। ਭਾਜਪਾ ਨੇਤਾ ਪ੍ਰਸ਼ਾਂਤ ਗੰਭੀਰ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਅਤੇ ਉਹ ਆਪਣੇ ਸਾਥੀਆਂ ਨਾਲ ਮੌਕੇ 'ਤੇ ਪਹੁੰਚੇ। ਉਸ ਨੇ ਔਰਤ ਦਾ ਹਾਲ-ਚਾਲ ਪੁੱਛਿਆ ਤੇ ਡੀਐੱਸਪੀ ਕਰਤਾਰਪੁਰ ਨਰਿੰਦਰ ਔਜਲਾ ਨਾਲ ਗੱਲ ਕੀਤੀ। ਬਾਅਦ ’ਚ ਮਕਸੂਦਾਂ ਥਾਣੇ ਦੇ ਐੱਸਐੱਚਓ ਬਲਵੀਰ ਸਿੰਘ ਇੱਕ ਪੁਲਿਸ ਟੀਮ ਨਾਲ ਪਹੁੰਚੇ। ਪੁਲਿਸ ਨੇ ਤੁਰੰਤ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਲਈ ਇਕ ਟੀਮ ਬਣਾਈ।
ਪ੍ਰਸ਼ਾਂਤ ਗੰਭੀਰ ਨੇ ਦੱਸਿਆ ਕਿ ਮਕਸੂਦਾਂ ਇਲਾਕੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੈ। ਉਸ ਨੇ ਕਿਹਾ ਕਿ ਚੋਰ ਅਤੇ ਲੁਟੇਰੇ ਰੋਜ਼ਾਨਾ ਅਪਰਾਧ ਕਰ ਰਹੇ ਹਨ, ਜਦਕਿ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਰਾਓਵਾਲੀ ਪਿੰਡ ਦੇ ਵਸਨੀਕਾਂ ਨੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੂੰ ਅਪੀਲ ਕੀਤੀ ਹੈ ਕਿ ਉਹ ਇਲਾਕੇ ’ਚ ਪੁਲਿਸ ਗਸ਼ਤ ਵਧਾਉਣ ਤੇ ਨਾਕੇ ਲਾਉਣ।