ਅਣਪਛਾਤੇ ਲੁਟੇਰਿਆਂ ਨੇ ਵਿਅਕਤੀ ‘ਤੇ ਕੀਤਾ ਹਮਲਾ
ਅਣਪਛਾਤੇ ਲੁਟੇਰਿਆਂ ਨੇ ਵਿਅਕਤੀ ‘ਤੇ ਹਮਲਾ ਕਰ ਨਕਦੀ ਤੇ ਮੋਬਾਈਲ ਖੋਹਿਆ, ਮਾਮਲਾ ਦਰਜ
Publish Date: Thu, 07 May 2026 09:46 PM (IST)
Updated Date: Thu, 07 May 2026 09:47 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਨਕੋਦਰ ਸਿਟੀ ਪੁਲਿਸ ਨੇ ਇਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਨਕਦੀ, ਮੋਬਾਈਲ ਫੋਨ ਤੇ ਮਹੱਤਵਪੂਰਨ ਦਸਤਾਵੇਜ਼ ਖੋਹਣ ਦੇ ਦੋਸ਼ ਹੇਠ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਿੰਡ ਸ਼ਰਕਪੁਰ ਦੇ ਵਸਨੀਕ ਕਸ਼ਮੀਰੀ ਲਾਲ ਨੇ ਦੱਸਿਆ ਕਿ ਉਹ ਨੈਸ਼ਨਲ ਕਾਲਜ ਨੇੜੇ ਮੌਜੂਦ ਸੀ, ਜਦੋਂ ਮੋਟਰਸਾਈਕਲ ‘ਤੇ ਸਵਾਰ ਕੁਝ ਅਣਪਛਾਤੇ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਉਸ ਕੋਲੋਂ ਕਰੀਬ 7 ਹਜ਼ਾਰ ਰੁਪਏ ਦੀ ਨਕਦੀ, ਇਕ ਮੋਬਾਈਲ ਫੋਨ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫਰਾਰ ਹੋ ਗਏ। ਜਾਂਚ ਅਧਿਕਾਰੀ ਰਾਜਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।