ਹਾਦਸੇ ’ਚ ਅਣਪਛਾਤੇ ਨੌਜਵਾਨ ਦੀ ਮੌਤ
ਵਾਹਨ ਵੱਲੋਂ ਟੱਕਰ ਮਾਰਨ ’ਤੇ ਅਣਪਛਾਤੇ ਨੌਜਵਾਨ ਦੀ ਹੋਈ ਮੌਤ
Publish Date: Mon, 01 Dec 2025 10:28 PM (IST)
Updated Date: Tue, 02 Dec 2025 04:14 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ-ਅੰਮ੍ਰਿਤਸਰ ਮਾਰਗ ਤੇ ਐੱਨਆਈਟੀ ਕਾਲਜ ਦੇ ਨੇੜੇ ਅਣਪਛਾਤੇ ਨੌਜਵਾਨ ਦੀ ਵਾਹਨ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਥਾਣਾ ਮਕਸੂਦਾਂ ਦੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲਣ ’ਤੇ ਜਦ ਉਹ ਮੌਕੇ ’ਤੇ ਪੁੱਜੇ ਤਾਂ ਇਕ ਨੌਜਵਾਨ ਦੀ ਲਾਸ਼ ਪਈ ਮਿਲੀ। ਉਨ੍ਹਾਂ ਦੱਸਿਆ ਕਿ ਉਸ ਦੀ ਜੇਬ ’ਚੋਂ ਕੋਈ ਵੀ ਪਛਾਣ ਪੱਤਰ ਨਾ ਹੋਣ ਕਰ ਕੇ ਉਸ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਤੱਕ ਸਿਵਲ ਹਸਪਤਾਲ ’ਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਟੱਕਰ ਮਾਰਨ ਵਾਲੇ ਵਾਹਨ ਦੀ ਭਾਲ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।