ਮਦਰਜ਼ ਪ੍ਰਾਈਡ ਸਕੂਲ ’ਚ ਮੁਲਾਜ਼ਮਾਂ ਨੂੰ ਵੰਡੀਆਂ ਵਰਦੀਆਂ
ਮਦਰਜ਼ ਪ੍ਰਾਈਡ ਸਕੂਲ ਵਿਖੇ ਕਰਮਚਾਰੀਆਂ ਨੂੰ ਵੰਡੀਆਂ ਵਰਦੀਆਂ
Publish Date: Fri, 01 May 2026 07:11 PM (IST)
Updated Date: Fri, 01 May 2026 07:14 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਸ਼ੁਕਰਵਾਰ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਸਕੂਲ ਦੀ ਚੇਅਰਪਰਸਨ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿੱਚ ਸਮੂਹ ਸੇਵਾਦਾਰਾਂ, ਬੱਸ ਚਾਲਕਾਂ ਅਤੇ ਸਫਾਈ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਤੇ ਸਟਾਫ਼ ਮੈਂਬਰਾਂ ਨੇ ਮੁਲਾਜ਼ਮਾਂ ਨਾਲ ਮਿਲ ਕੇ ਕੇਕ ਕੱਟਿਆ ਤੇ ਸਾਰੇ ਮੁਲਾਜ਼ਮਾਂ ਨੂੰ ਮੁਫ਼ਤ ਵਰਦੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਪਰਸਨ ਅਰੁਣ ਜੱਸਲ ਨੇ ਕਿਹਾ ਕਿ ਇਹ ਕਰਮਚਾਰੀ ਸਿਰਫ਼ ਮਜ਼ਦੂਰ ਨਹੀਂ, ਸਗੋਂ ਸਾਡੇ ਪਰਿਵਾਰ ਦਾ ਇੱਕ ਅਹਿਮ ਹਿੱਸਾ ਹਨ। ਪ੍ਰਿੰਸੀਪਲ ਰਜਨੀ ਬਾਲਾ ਨੇ ਕਿਹਾ ਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਮਨਾਉਣ ਦਾ ਅਸਲ ਮਕਸਦ ਹੱਕਾਂ ਪ੍ਰਤੀ ਜਾਗਰੂਕ ਹੋਣਾ ਤੇ ਆਤਮ-ਸਨਮਾਨ ਨੂੰ ਕਾਇਮ ਰੱਖਣਾ ਹੈ। ਇਸ ਮੌਕੇ ਸਮੂਹ ਮੁਲਾਜ਼ਮਾਂ ਨੇ ਸਕੂਲ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟਾਇਆ।