- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਦੇਵੀ ਤਲਾਬ ਮੰਦਰ ਨਤਮਸਤਕ ਹੋਏ ਕੇੰਦਰੀ ਮੰਤਰੀ ਅਮਿਤ ਸ਼ਾਹ

ਮਹਾਮਾਰੀ ਦੇ ਦਰਬਾਰ ’ਚ ਹਾਜ਼ਰੀ ਲੁਆ ਕੇ ਮੰਗੀ ਸਰਬਤ ਦੇ ਭਲੇ ਦੀ ਅਰਦਾਸ
ਮੰਦਰ ਤੇ ਆਸ-ਪਾਸ ਰਹੇ ਸਖਤ ਸੁਰੱਖਿਆ ਪ੍ਰਬੰਧ, ਲੋਕਾਂ ਦੀ ਆਵਾਜਾਈ ਰਹੀ ਬੰਦ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਦੌਰਾਨ ਸ਼ਹਿਰ ’ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਕੇਂਦਰੀ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚਣ ’ਤੇ ਸਭ ਤੋਂ ਪਹਿਲਾਂ ਸ਼੍ਰੀ ਦੇਵੀ ਤਲਾਬ ਮੰਦਰ ’ਚ ਨਤਮਸਤਕ ਹੇਏ। ਕੇਂਦਰੀ ਮੰਤਰੀ ਦੇ ਸ਼੍ਰੀ ਦੇਵੀ ਤਾਲਾਬ ਮੰਦਰ ਆਉਣ ਨੂੰ ਲੈ ਕੇ ਸ੍ਰੀ ਦੇਵੀ ਤਲਾਬ ਮੰਦਰ ਦੇ ਆਸ ਪਾਸ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਇਸ ਦੌਰਾਨ ਜਿੱਥੇ ਪੁਲਿਸ ਦੇ ਵੱਡੇ ਅਧਿਕਾਰੀ ਮੌਕੇ ਤੇ ਮੌਜੂਦ ਰਹੇ ਉਥੇ ਹੀ ਡਾਗ ਸਕੂਐਡ ਟੀਮਾਂ ਨੇ ਵੀ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਮੰਦਰ ਕੰਪਲੈਕਸ ਤੇ ਉਸ ਦੇ ਆਸ ਪਾਸ ਦੀ ਚੈਕਿੰਗ ਕੀਤੀ। ਇਸੇ ਦੌਰਾਨ ਸੁਰੱਖਿਆ ਕਾਰਨ ਸ਼੍ਰੀ ਦੇਵੀ ਤਲਾਬ ਮੰਦਰ ਦੇ ਦਰਵਾਜ਼ੇ ਬੰਦ ਕੀਤੇ ਹੋਏ ਸਨ ਤੇ ਬਾਹਰ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਮੰਦਰ ਦੇ ਆਸ ਪਾਸ ਤੱਕ ਦੇ ਸਾਰੇ ਰਸਤੇ ਬੰਦ ਕੀਤੇ ਗਏ ਤੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਕੇਂਦਰੀ ਮੰਤਰੀ ਦੀ ਆਮਦ ਲੈ ਕੇ ਜਿਥੇ ਮੰਦਰ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਸੀ ਉਥੇ ਹੀ ਭਾਜਪਾ ਦੇ ਸਾਬਕਾ ਵਿਧਾਇਕ ਕੇ.ਡੀ ਭੰਡਾਰੀ ਦੀ ਅਗਵਾਈ ਹੇਠ ਕੁਝ ਭਾਜਪਾ ਨੇਤਾ ਵੀ ਮੰਦਰ ਦੇ ਬਾਹਰ ਕੇਂਦਰੀ ਮੰਤਰੀ ਦੇ ਸਵਾਗਤ ਲਈ ਮੌਜੂਦ ਸਨ। ਇਸੇ ਦੌਰਾਨ ਸ਼੍ਰੀ ਦੇਵੀ ਤਾਲਾਬ ਮੰਦਰ ਨੇੜੇ ਹੀ ਕਰੀਬ ਪੌਣੇ ਇਕ ਵਜੇ ਇਕ ਗਰਾਊਂਡ ’ਚ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਹੈਲੀਕੈਪਟਰ ਉਤਾਰੀਆ ਗਿਆ ਜਿਥੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਉਹ ਸ਼੍ਰੀ ਦੇਵੀ ਤਾਲਾਬ ਮੰਦਰ ਪਹੁੰਚੇ। ਮੰਦਰ ਪਹੁੰਚਣ ’ਤੇ ਸ਼੍ਰੀ ਦੇਵੀ ਤਾਲਾਬ ਮੰਦਰ ਪ੍ਰਬੰਧਕ ਕਮੇਟੀ ਜਿਨ੍ਹਾਂ ’ਚ ਪ੍ਰਧਾਨ ਸ਼ੀਤਲ ਵਿਜ, ਜਨਰਲ ਸਕੱਤਰ ਰਾਜੇਸ਼ ਵਿਜ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ, ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਨਾਲ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਕੇ.ਡੀ ਭੰਡਾਰੀ ਅਤੇ ਕੁਝ ਹੋਰ ਭਾਜਪਾ ਨੇਤਾ ਮੌਜੂਦ ਸਨ। ਇਸ ਉਪਰੰਤ ਉਹ ਮਹਾਮਾਈ ਦੇ ਦਰਬਾਰ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਮਾਂ ਤ੍ਰਿਪੁਰ ਮਾਲਿਨੀ ਜੀ ਦੇ ਦਰਬਾਰ ਤੇ ਵੀ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਦ ਕੇਂਦਰੀ ਮੰਤਰੀ ਹੈਲੀਕੈਪਟਰ ਰਾਹੀ ਰਵਾਨਾ ਹੋਏ।