ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਕੋਲਕਾਤਾ ਦੇ ਇਤਿਹਾਸਕ ਗੁਰਦੁਆਰਾ ਸਿੱਖ ਸੰਗਤ ਵਿਖੇ ਹੋਏ ਨਤਮਸਤਕ; ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਕੋਲਕਾਤਾ ਦੇ ਪ੍ਰਸਿੱਧ ਅਤੇ ਇਤਿਹਾਸਕ ਗੁਰਦੁਆਰਾ ਸਿੱਖ ਸੰਗਤ (ਡਨਲਪ ਬ੍ਰਿਜ) ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਗੁਰੂ ਘਰ ਦੀ ਪਵਿੱਤਰ ਮਰਿਆਦਾ ਅਤੇ ਮਨੁੱਖਤਾ ਦੀ ਸੇਵਾ ਵਿੱਚ ਜੁਟੀ ਸੰਗਤ ਦੇ ਅਥਾਹ ਸਮਰਪਣ ਨੇ ਸਭ ਦਾ ਮਨ ਮੋਹ ਲਿਆ।
Publish Date: Wed, 22 Apr 2026 04:26 PM (IST)
Updated Date: Wed, 22 Apr 2026 04:32 PM (IST)
ਡਿਜੀਟਲ ਡੈਸਕ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਕੋਲਕਾਤਾ ਦੇ ਪ੍ਰਸਿੱਧ ਅਤੇ ਇਤਿਹਾਸਕ ਗੁਰਦੁਆਰਾ ਸਿੱਖ ਸੰਗਤ (ਡਨਲਪ ਬ੍ਰਿਜ) ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਗੁਰੂ ਘਰ ਦੀ ਪਵਿੱਤਰ ਮਰਿਆਦਾ ਅਤੇ ਮਨੁੱਖਤਾ ਦੀ ਸੇਵਾ ਵਿੱਚ ਜੁਟੀ ਸੰਗਤ ਦੇ ਅਥਾਹ ਸਮਰਪਣ ਨੇ ਸਭ ਦਾ ਮਨ ਮੋਹ ਲਿਆ।
ਦੱਸ ਦਈਏ ਕਿ ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ, ''ਅੱਜ ਕੋਲਕਾਤਾ ਦੇ ਇਤਿਹਾਸਕ ਗੁਰਦੁਆਰਾ ਸਿੱਖ ਸੰਗਤ (ਡਨਲਪ ਬ੍ਰਿਜ) ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ। ਗੁਰੂ ਘਰ ਦੀ ਪਵਿੱਤਰ ਮਰਿਆਦਾ ਅਤੇ ਸੰਗਤ ਦੇ ਅਥਾਹ ਪਿਆਰ ਨੇ ਮਨ ਨੂੰ ਅਸੀਮ ਸ਼ਾਂਤੀ ਬਖਸ਼ੀ। ਮਨੁੱਖਤਾ ਦੀ ਸੇਵਾ ਵਿੱਚ ਜੁਟੀ ਸਾਡੀ ਸੰਗਤ ਦਾ ਸਮਰਪਣ ਅਤੇ ਸੇਵਾ ਭਾਵਨਾ ਸੱਚਮੁੱਚ ਪ੍ਰੇਰਨਾਦਾਇਕ ਹੈ। ਗੁਰੂ ਸਾਹਿਬ ਸਭ ‘ਤੇ ਮੇਹਰ ਭਰਿਆ ਹੱਥ ਰੱਖਣ।''
ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਗਿਆ ਕਿ ਗੁਰੂ ਸਾਹਿਬ ਸਾਰੀ ਮਨੁੱਖਤਾ 'ਤੇ ਆਪਣਾ ਮੇਹਰ ਭਰਿਆ ਹੱਥ ਰੱਖਣ ਅਤੇ ਸਭ ਨੂੰ ਸੇਵਾ ਤੇ ਸਿਮਰਨ ਦੇ ਮਾਰਗ 'ਤੇ ਚੱਲਣ ਦਾ ਬਲ ਬਖਸ਼ਣ।