ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਦਾ ਨਾਂ ਚਮਕਾਇਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Sat, 04 Apr 2026 06:48 PM (IST)
Updated Date: Sat, 04 Apr 2026 06:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਨੇ ਅਕਾਦਮਿਕ ਖੇਤਰ ’ਚ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਾਂ ਰੋਸ਼ਨ ਕੀਤਾ ਹੈ। ਹਾਲੀਆ ਐਲਾਨੇ ਗਏ ਬੀ.ਕਾਮ ਫਾਈਨੈਂਸ਼ਲ ਸਰਵਿਸਿਜ਼ (ਸਮੈਸਟਰ-1) ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੱਧਰ ‘ਤੇ ਉੱਚ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।
ਵਿਦਿਆਰਥਣ ਛਾਇਆਪ੍ਰੀਤ ਕੌਰ ਨੇ 8.24 ਐੱਸਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਵੰਸ਼ ਮਲਹੋਤਰਾ ਨੇ 8.16 ਐੱਸਜੀਪੀਏ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਨਵਨੂਰ, ਹਰਨੂਰ, ਅਰਪਿਤਾ ਅਤੇ ਕਮਲਪ੍ਰੀਤ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7.92 ਐੱਸਜੀਪੀਏ ਨਾਲ ਯੂਨੀਵਰਸਿਟੀ ਵਿਚ ਪੰਜਵਾਂ ਸਥਾਨ ਸਾਂਝਾ ਕੀਤਾ। ਇਹ ਸਾਰੇ ਵਿਦਿਆਰਥੀ ਆਪਣੇ ਲਗਾਤਾਰ ਯਤਨਾਂ ਅਤੇ ਸਖ਼ਤ ਮਿਹਨਤ ਕਾਰਨ ਇਸ ਮੁਕਾਮ ਤੱਕ ਪੁੱਜੇ ਹਨ।
ਇਸ ਮੌਕੇ ਪ੍ਰੋ. (ਡਾ.) ਨਵਜੋਤ ਕੌਰ ਓਐੱਸਡੀ ਜੀਐੱਨਡੀਯੂ ਕਾਲਜ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹਨ। ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਤੇ ਪ੍ਰੇਰਨਾਦਾਇਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅੰਤ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਜਜ਼ਬੇ ਨਾਲ ਮਿਹਨਤ ਜਾਰੀ ਰੱਖਣ ਅਤੇ ਨਵੀਆਂ ਉਚਾਈਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਇੰਚਾਰਜ ਤੇ ਗੈਰ ਅਧਿਆਪਨ ਵਿਭਾਗ ਦਾ ਵਾਧੂ ਚਾਰਜ ਦੇਖ ਰਹੇ ਡਾ. ਲਖਵੀਰ ਸਿੰਘ, ਡਾ. ਅਸ਼ੀਸ਼ ਅਰੋੜਾ, ਡਾ. ਸੰਜੀਵ ਅਰੋੜਾ, ਡਾ. ਸੋਨੀਆ ਕੁੰਦਰਾ , ਡਾ. ਮਨਦੀਪ ਕੌਰ, ਡਾ. ਨੇਹਾ ਕਾਲੜਾ ਤੇ ਡਾ. ਪਰਵਿੰਦਰ ਕੌਰ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।