ਪੱਤਰ ਪ੍ਰਰੇਰਕ, ਜਲੰਧਰ : ਏਪੀਜੇ ਕਾਲਜ ਆਫ ਫਾਈਨ ਆਰਟਸ ਦੇ ਬੀਐੱਫਏ (ਬੈਚੁਲਰ ਆਫ ਫਾਈਨ ਆਰਟਸ ਅਪਾਈਡ ਆਰਟ) ਸੱਤਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇਮਤਿਹਾਨਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣ ਅਨਿਕਾ ਗਰਗ ਨੇ 600 ਵਿਚੋਂ 580, ਅਸ਼ਨਾ ਹਾਂਡਾ ਨੇ 574, ਕ੍ਰਿਤੀ ਸੋਢੀ ਨੇ 573 ਅੰਕ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ ਪਿ੍ਰੰਸੀਪਲ ਡਾ. ਨੀਰਜਾ ਢੀਂਗਰਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਸਖਤ ਮਿਹਨਤ ਕਰਨ ਲਈ ਪ੍ਰਰੇਰਿਆ। ਇਸ ਦੇ ਨਾਲ ਹੀ ਬੀਐੱਫਏ ਦੇ ਅਧਿਆਪਕਾਂ ਦੀ ਰਹਿਨੁਮਾਈ ਲਈ ਸ਼ਲਾਘਾ ਕੀਤੀ।