- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਰ ਦੇ ਅੰਦਰ ਕਥਿਤ ਤੌਰ 'ਤੇ ਚੱਲ ਰਹੇ ਦੇਹ ਵਪਾਰ ਨੂੰ ਲੈ ਕੇ ਹੰਗਾਮਾ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਨਿਊ ਮਾਡਲ ਹਾਊਸ ’ਚ ਸ਼ੁੱਕਰਵਾਰ ਨੂੰ ਘਰ ਦੇ ਅੰਦਰ ਦੇਹ ਵਪਾਰ ਚੱਲਣ ਖ਼ਿਲਾਫ਼ ਸਥਾਨਕ ਵਾਸੀਆਂ ਨੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਜਦੋਂ ਇਲਾਕਾ ਵਾਸੀ ਘਰ ਦੇ ਅੰਦਰ ਗਏ ਤਾਂ ਉੱਥੇ ਕਈ ਨੌਜਵਾਨ ਮੁੰਡੇ-ਕੁੜੀਆਂ ਮੌਜੂਦ ਸਨ। ਕੁਝ ਨੌਜਵਾਨ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਇਕ ਔਰਤ ਨੇ ਇੱਥੇ ਇਕ ਘਰ ਕਿਰਾਏ 'ਤੇ ਲਿਆ ਹੋਇਆ ਹੈ, ਜਿੱਥੇ ਉਕਤ ਗਤੀਵਿਧੀਆਂ ਚੱਲ ਰਹੀਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਵੀ ਕਈ ਵਾਰ ਉਸ ਔਰਤ ਨੂੰ ਘਰ ਖਾਲੀ ਕਰਨ ਲਈ ਕਿਹਾ ਗਿਆ ਸੀ। ਸ਼ੁੱਕਰਵਾਰ ਨੂੰ ਜਦੋਂ ਇਹ ਮਾਮਲਾ ਮੁੜ ਭਖ ਗਿਆ ਤਾਂ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਇਕੱਠੇ ਹੋਏ ਤੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਲੱਗੇ। ਦੂਜੇ ਪਾਸੇ, ਉਕਤ ਔਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਬੇਬੁਨਿਆਦ ਦੱਸਿਆ ਹੈ। ਔਰਤ ਦਾ ਦਾਅਵਾ ਹੈ ਕਿ ਇਲਾਕੇ ਦੇ ਕੁਝ ਲੋਕਾਂ ਨਾਲ ਉਸ ਦਾ ਪਹਿਲਾਂ ਹੀ ਝਗੜਾ ਚੱਲ ਰਿਹਾ ਹੈ ਤੇ ਪੁਰਾਣੀ ਦੁਸ਼ਮਣੀ ਕਾਰਨ ਉਸ ਨੂੰ ਬਦਨਾਮ ਕਰਨ ਲਈ ਇਹ ਦੋਸ਼ ਲਗਾਏ ਜਾ ਰਹੇ ਹਨ। ਉਸ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਨਿਰਪੱਖ ਜਾਂਚ ਕਰੇ। ਇਲਾਕੇ ਵਿੱਚ ਹੰਗਾਮਾ ਹੋਣ ਦੀ ਸੂਚਨਾ ਮਿਲਣ 'ਤੇ ਸਥਾਨਕ ਥਾਣੇ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਘਰ ਦੇ ਅੰਦਰ ਮੌਜੂਦ ਲੋਕਾਂ ਅਤੇ ਇਲਾਕਾ ਵਾਸੀਆਂ ਤੋਂ ਘਟਨਾ ਬਾਰੇ ਜਾਣਕਾਰੀ ਲਈ। ਪੁਲਿਸ ਨੇ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਥਾਣੇ ਲਿਆਂਦਾ। ਪੁਲਿਸ ਅਧਿਕਾਰੀਆਂ ਅਨੁਸਾਰ, ਜਾਂਚ ਪੂਰੀ ਹੋਣ ਤੋਂ ਬਾਅਦ ਸਾਰੀ ਸੱਚਾਈ ਪਤਾ ਲੱਗੇਗੀ।