ਮੁਲਾਜ਼ਮਾਂ ’ਤੇ ਜਲ ਤੋਪਾਂ ਦੀ ਕੀਤੀ ਵਰਤੋਂ ਕਰਨੀ ਗ਼ਲਤ : ਭਗਤ/ਸ਼ਰਮਾ
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ
Publish Date: Fri, 27 Feb 2026 09:25 PM (IST)
Updated Date: Fri, 27 Feb 2026 09:28 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : 20 ਸਾਲਾਂ ਤੋਂ ਸਿੱਖਿਆ ਵਿਭਾਗ ’ਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਵੱਲੋਂ ਕੀਤੀ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ਵੀ ਮੋਹਾਲੀ ’ਚ ਜਾਰੀ ਰਹੀ। ਬੀਤੇ ਕੱਲ੍ਹ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪਰਦਰਸ਼ਨ ਕੀਤਾ ਸੀ ਜਿਸ ਦੌਰਾਨ ਪੁਲਿਸ ਪ੍ਰਸਾਸ਼ਨ ਵੱਲੋਂ ਮੁਲਾਜ਼ਮਾਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਪੁਲਿਸ ਵੱਲੋਂ ਪੱਗਾਂ ਵੀ ਲਾਹੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਸਰਬ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਗਗਨ ਸਿਆਲ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੇ ਕਲਮ ਛੋੜ ਹੜਤਾਲ ਦੇ ਨਾਲ ਨਾਲ ਮੋਹਾਲੀ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ ਜੋ ਕਿ ਸ਼ੁੱਕਰਵਾਰ ਦੂਜੇ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿਚ ਜੇ ਤਨਖਾਹ ਕਟੌਤੀ ਦਾ ਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਕੀਤਾ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਰਾਂ ਵੱਲੋਂ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।