ਵਿਸਾਖੀ ਤੇ ਖ਼ਾਲਸੇ ਦੀ ਸਾਜਨਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ
ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ-ਸਕੂਲ ਵਿਚ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ
Publish Date: Thu, 16 Apr 2026 06:55 PM (IST)
Updated Date: Thu, 16 Apr 2026 06:57 PM (IST)
-ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ’ਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਤੇ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਅੰਮ੍ਰਿਤਪਾਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮੁਹੱਲਾ ਆਜ਼ਾਦ ਨਗਰ ਸ਼ਾਹਕੋਟ ਵੱਲੋਂ ਕਥਾ ਵਿਚਾਰਾਂ ਰਾਹੀਂ ਵਿਸਾਖੀ ਤੇ ਖ਼ਾਲਸੇ ਦੀ ਸਾਜਨਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਆਰਕੇ ਜੈਨ ਤੇ ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਨਵੇਂ ਵਿੱਦਿਅਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਵੱਲੋਂ ਵੀ ਇਸ ਮੌਕੇ ’ਤੇ ਵਧਾਈ ਸੰਦੇਸ਼ ਭੇਜਿਆ ਗਿਆ। ਇਸ ਤੋਂ ਪਹਿਲਾਂ ਸ਼੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲੇ ਦੀ ਸੇਵਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰਕੇ ਜੈਨ ਡਾਇਰੈਕਟਰ, ਕਾਲਜ ਪ੍ਰਿੰਸੀਪਲ (ਕਾ.) ਪ੍ਰਵੀਨ ਕੌਰ, ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ, ਜਸਵੀਰ ਸਿੰਘ ਸਿੰਧੜ, ਸਮੂਹ ਸਟਾਫ਼ ਤੇ ਸਕੂਲ-ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।