ਵਿਸਾਖੀ ਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦਿੱਤੀ ਵਧਾਈ
ਗਿਆਨ ਸੈਦਪੁਰੀ, ਸ਼ਾਹਕੋਟ : ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਸੰਬੰਧ ਵਿੱਚ ਵਿਦਿਆਰਥੀਆਂ ਨੇ ਧਾਰਮਿਕ ਕਵਿਤਾਵਾਂ ਦਾ ਗਾਇਨ ਕੀਤਾ।
Publish Date: Fri, 12 Apr 2024 08:01 PM (IST)
Updated Date: Fri, 12 Apr 2024 08:01 PM (IST)
ਗਿਆਨ ਸੈਦਪੁਰੀ, ਸ਼ਾਹਕੋਟ : ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਸੰਬੰਧ ਵਿੱਚ ਵਿਦਿਆਰਥੀਆਂ ਨੇ ਧਾਰਮਿਕ ਕਵਿਤਾਵਾਂ ਦਾ ਗਾਇਨ ਕੀਤਾ। ਨਰਸਰੀ ਤੋਂ ਦੂਸਰੀ ਜਮਾਤ ਦੇ ਵਿਦਿਆਰਥੀ ਸੱਭਿਆਚਾਰਕ ਪੋਸ਼ਾਕਾਂ ਵਿੱਚ ਸਜੇ ਹੋਏ ਸਨ। ਸਕੂਲ ਦੇ ਪਿੰ੍ਸੀਪਲ ਰੇਖਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਧਾਰਮਿਕ ਸਮਾਗਮ ਦਾ ਸੰਚਾਲਨ ਸਰਬਜੀਤ ਕੌਰ ਨੇ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀ ਅਤੇ ਸਮੂਹ ਸਟਾਫ ਹਾਜ਼ਰ ਸਨ।