ਸੁਆਮੀ ਸੰਤ ਦਾਸ ਪਬਲਿਕ ਸਕੂਲ ’ਚ ਮਨਾਈ ਵਿਸਾਖੀ
ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ
Publish Date: Tue, 14 Apr 2026 06:42 PM (IST)
Updated Date: Tue, 14 Apr 2026 06:45 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ। ਇਸ ਵਿਚ ਵਿਦਿਆਰਥੀਆਂ ਨੇ ਕਣਕ ਦੀ ਵਾਢੀ ਦੀ ਖੁਸ਼ੀ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ। ਇਸੇ ਦੌਰਾਨ ਭੰਗੜਾ ਤੇ ਗੱਤਕਾ ਵਰਗੇ ਰਵਾਇਤੀ ਪ੍ਰਦਰਸ਼ਨਾਂ ਨਾਲ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਖਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸਕ ਮਹੱਤਵ ਨੂੰ ਪ੍ਰਭਾਵਸ਼ਾਲੀ ਰੂਪ ’ਚ ਪੇਸ਼ ਕੀਤਾ। ਇਸ ਤੋਂ ਇਲਾਵਾ ਸ਼ੇਕਸਪੀਅਰ ਹਾਊਸ ਦੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੇ ਪਿਤਾ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਤੇ ਆਧਾਰਿਤ ਨਾਟਕ ਪੇਸ਼ ਕੀਤਾ। ਇਸ ਪੇਸ਼ਕਾਰੀ ਰਾਹੀਂ ਉਨ੍ਹਾਂ ਨੇ ਸਮਾਨਤਾ ਤੇ ਸੰਵਿਧਾਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਸੋਨੀਆ ਮਾਗੋ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।