ਦਰਸ਼ਨ ਅਕੈਡਮੀ ਸਕੂਲ ’ਚ ਵਿਸਾਖੀ ਦੀਆਂ ਰੌਣਕਾਂ
ਦਰਸ਼ਨ ਅਕੈਡਮੀ ਸਕੂਲ ’ਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Publish Date: Mon, 13 Apr 2026 07:55 PM (IST)
Updated Date: Mon, 13 Apr 2026 07:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦਰਸ਼ਨ ਅਕੈਡਮੀ ਸਕੂਲ ’ਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਕੀਰਤਨ ਨਾਲ ਹੋਈ। ਵਿਦਿਆਰਥੀਆਂ ਨੇ ਭੰਗੜਾ ਤੇ ਗਿੱਧਾ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਈ। ਇਸ ਤੋਂ ਇਲਾਵਾ, ਵਿਸਾਖੀ ਦੇ ਇਤਿਹਾਸ ਤੇ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸੁੰਦਰ ਕਵਿਤਾਵਾਂ ਸੁਣਾਈਆਂ ਗਈਆਂ ਤੇ ਵਿਸਾਖੀ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਨੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਮਿਹਨਤ, ਏਕਤਾ ਤੇ ਖੁਸ਼ਹਾਲੀ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵੇ ਪਾ ਕੇ ਸਮਾਗਮ ਨੂੰ ਹੋਰ ਵੀ ਚਾਰ-ਚੰਨ ਲਾ ਦਿੱਤੇ। ਅੰਤ ’ਤੇ ਸਭ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ।