- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਠਨਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਆਪਣੀਆਂ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ ਹੈ। ਵੱਖ-ਵੱਖ ਸਮਾਜਿਕ ਅਤੇ ਕਰਮਚਾਰੀ ਜਥੇਬੰਦੀਆਂ ਨੂੰ ਵੀ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ: ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸੰਗਠਨਾਂ ਅਤੇ ਸਫਾਈ ਕਰਮਚਾਰੀ ਯੂਨੀਅਨਾਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸੰਗਠਨਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਆਪਣੀਆਂ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ ਹੈ। ਵੱਖ-ਵੱਖ ਸਮਾਜਿਕ ਅਤੇ ਕਰਮਚਾਰੀ ਜਥੇਬੰਦੀਆਂ ਨੂੰ ਵੀ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਲੋੜ ਪੈਣ ’ਤੇ ਹੀ ਯਾਤਰਾ ਕਰਨ ਦੀ ਸਲਾਹ ਦਿੱਤੀ ਹੈ। ਵਾਲਮੀਕੀ ਭਾਈਚਾਰੇ ਵੱਲੋਂ ਇਸ ਦੌਰਾਨ ਸਕੂਲ ਖੁਲ੍ਹਣ ਦੀ ਛੋਟ ਦਿੱਤੀ ਗਈ ਹੈ।