ਖਾਲਸਾ ਸਾਜਨਾ ਦਿਵਸ ਸਬੰਧੀ ਵੱਖ-ਵੱਖ ਮੁਕਾਬਲੇ 15 ਨੂੰ
ਲਾਇਲਪੁਰ ਖਾਲਸਾ ਕਾਲਜ ’ਚ 15 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵੱਖ-ਵੱਖ ਮੁਕਾਬਲੇ
Publish Date: Mon, 13 Apr 2026 06:42 PM (IST)
Updated Date: Mon, 13 Apr 2026 06:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਦੇ ਗੁਰੂ ਗ੍ਰੰਥ ਸਾਹਿਬ ਸਟਡੀਜ਼ ਸੈਂਟਰ ਵੱਲੋਂ 15 ਅਪ੍ਰੈਲ 2026 ਨੂੰ ਕਾਲਜ ਦੇ ਵਿਹੜੇ ’ਚ ਖਾਲਸਾ ਸਾਜਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਦੀ ਭਾਈਵਾਲੀ ਨੂੰ ਵਧਾਉਣ ਲਈ ਗੁਰਬਾਣੀ ਕੰਠ ਮੁਕਾਬਲਾ (22 ਭਾਈਵਾਲ), ਭਾਸ਼ਣ ਮੁਕਾਬਲਾ (19), ਪੋਸਟਰ ਪ੍ਰਜ਼ੈਂਟੇਸ਼ਨ (33), ਕੁਇੱਜ਼ ਮੁਕਾਬਲਾ (24) ਤੇ ਦਸਤਾਰ ਸਾਜਨਾ ਮੁਕਾਬਲਾ (18) ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਸਮਾਗਮ ਵਿਦਿਆਰਥੀਆਂ ਨੂੰ ਪ੍ਰਤਿਭਾ ਦਿਖਾਉਣ ਦੇ ਮੌਕਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੋੜੇਗਾ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਸੱਚਾਈ, ਸੇਵਾ ਤੇ ਅਨੁਸ਼ਾਸਨ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਆਧਿਆਤਮਿਕ ਤੇ ਸੱਭਿਆਚਾਰਕ ਸਮਾਗਮਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਤ ਕਰਦੇ ਹਨ।