ਕਿਸਾਨ ਆਗੂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਲਈ ਐੱਸਪੀ ਨੂੰ ਮਿਲੇ ਕਿਸਾਨ
ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਪੀਏਪੀ ਚੌਕ ਬੰਦ ਦੀ ਕਾਲ ਨੂੰ ਪੁਲਿਸ ਪ੍ਰਸ਼ਾਸਨ ਦੀ ਸਹਿਮਤੀ ਹੋਣ ’ਤੇ ਕੀਤਾ ਮੁਲਤਵੀ
Publish Date: Tue, 20 Jan 2026 06:32 PM (IST)
Updated Date: Tue, 20 Jan 2026 06:36 PM (IST)

- ਐੱਸਐੱਸਪੀ ਦੇ ਨਾਂ ਐੱਸਪੀ ਹੈੱਡਕੁਆਰਟਰ ਮਨਜੀਤ ਕੌਰ ਨੂੰ ਦਿੱਤਾ ਗਿਆ ਮੰਗ-ਪੱਤਰ ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਚੇਅਰਮੈਨ ਬਾਈ ਨਛੱਤਰ ਸਿੰਘ ਖਿਲਾਫ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆ ਦੇ ਵਫਦ ਨੇ ਐੱਸਪੀ ਹੈੱਡਕੁਆਰਟਰ ਮਨਜੀਤ ਕੌਰ ਨਾਲ ਮੁਲਾਕਾਤ ਕੀਤੀ। ਵਫਦ ਵਿਚ ਬੀਕੇਯੂ ਸਿੱਧੂਪੁਰ, ਪੰਜਾਬ ਕਿਸਾਨ ਯੂਨੀਅਨ (ਬਾਗੀ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ), ਪੰਜਾਬ ਸਟੇਟ ਪ੍ਰਾਈਵੇਟ ਟਰਾਂਸਪੋਰਟ ਵਰਕਰ ਯੂਨੀਅਨ ਤੇ ਫੈਕਟਰੀ ਮਜ਼ਦੂਰ ਯੂਨੀਅਨ ਤੋਂ ਇਲਾਵਾ ਹੋਰ ਵੀ ਜੱਥੇਬੰਦੀਆਂ ਮੌਜੂਦ ਸਨ। ਵਫਦ ਨੇ ਐੱਸਪੀ ਨੂੰ ਐੱਸਐੱਸਪੀ ਦੇ ਨਾਮ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਿਸਾਨ ਆਗੂ ਉੱਪਰ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਐੱਸਪੀ ਹੈੱਡਕੁਆਰਟਰ ਨੇ 90 ਦਿਨ ਦੇ ਅੰਦਰ-ਅੰਦਰ ਜਾਂਚ ਕਰਨ ਅਤੇ ਜਾਂਚ ਦੌਰਾਨ ਗ੍ਰਿਫਤਾਰੀ ਜਾਂ ਰੇਡ ਨਾ ਮਾਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੋਂ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਗੁਰਿੰਦਰ ਸਿੰਘ, ਰਣਜੀਤ ਸਿੰਘ, ਭਰਪੂਰ ਸਿੰਘ ਥਰੀਕੇ, ਪਰਮਵੀਰ ਸਿੰਘ ਧੂਰਕੋਟ, ਦਵਿੰਦਰ ਸਿੰਘ ਜੁੜ੍ਹਾਹਾ, ਪੰਜਾਬ ਕਿਸਾਨ ਯੂਨੀਅਨ ਬਾਗੀ ਤੋਂ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ, ਜ਼ਿਲ੍ਹਾ ਜਲੰਧਰ ਸ਼ਹਿਰੀ ਪ੍ਰਧਾਨ ਅਵਤਾਰ ਸਿੰਘ ਰੇਰੂ, ਬੀਕੇਯੂ ਡਕੌਂਦਾ ਤੋ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਧਰਮਿੰਦਰ ਸਿੰਘ ਖਿਜਰਪੁਰ, ਮੀਤ ਪ੍ਰਧਾਨ ਹਰਨਾਮ ਸਿੰਘ ਬੋਹੜਵਾਲਾ, ਪਰਮਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸੰਤਪਾਲ ਸਿੰਘ ਕਪੂਰਥਲਾ, ਜਰਨੈਲ ਸਿੰਘ ਜੋਨ ਪ੍ਰਧਾਨ ਸੁਲਤਾਨਪੁਰ ਲੋਧੀ, ਨਛੱਤਰ ਸਿੰਘ ਦੋਦਾ ਵਜ਼ੀਰ, ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਤੋਂ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਮੰਡੇਰ ਬੇਟ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰਪਾਲ ਸਿੰਘ ਸੋਨੂ, ਮਲਕੀਤ ਸਿੰਘ, ਇੰਦਰਜੀਤ ਸਿੰਘ ਇਕਾਈ ਪ੍ਰਧਾਨ ਭੀਲਾ, ਜ਼ਿਲ੍ਹਾ ਸਲਾਹਕਾਰ ਪਰਮਜੀਤ ਸਿੰਘ ਭੁੱਲਰ, ਪ੍ਰਚਾਰਕ ਬਾਬਾ ਬੂਟਾ ਸਿੰਘ, ਪ੍ਰਚਾਰਕ ਹਰਪਿੰਦਰ ਸਿੰਘ, ਅੱਛਰ ਸਿੰਘ ਗੁਡਾਣਾ, ਫੈਕਟਰੀ ਮਜ਼ਦੂਰ ਯੂਨੀਅਨ ਕਪੂਰਥਲਾ ਤੋਂ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਮਿਆਣੀ, ਫਤਿਹ ਸਿੰਘ ਗੁਰਦਾਸਪੁਰ ਪ੍ਰਭਜੀਤ ਸਿੰਘ ਆਦਿ ਹਾਜ਼ਰ ਸਨ।