- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026

ਖੇਡਾਂ ਵਤਨ ਪੰਜਾਬ ਦੀਆਂ-2026 ’ਚ ਖਿਡਾਰੀਆਂ ਵੱਲੋਂ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਅੱਜ ਦੂਜੇ ਦਿਨ ਜ਼ਿਲ੍ਹਾ ਜਲੰਧਰ ਦੇ 6 ਬਲਾਕਾਂ ’ਚ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਅੱਜ ਦੂਜੇ ਦਿਨ ਜ਼ਿਲ੍ਹਾ ਜਲੰਧਰ ਦੇ 6 ਬਲਾਕਾਂ ਨੂਰਮਹਿਲ, ਨਕੋਦਰ, ਲੋਹੀਆਂ ਖਾਸ, ਸ਼ਾਹਕੋਟ, ਜਲੰਧਰ ਪੱਛਮੀ ਤੇ ਮਹਿਤਪੁਰ ਵਿਖੇ ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਅੱਜ ਬਲਾਕ ਮਹਿਤਪੁਰ ਵਿਖੇ ਐਥਲੈਟਿਕ ਦੇ ਕਰਵਾਏ ਗਏ ਖੇਡ ਮੁਕਾਬਲਿਆਂ ’ਚ ਅੰਡਰ-17 ਲੜਕਿਆਂ ਦੇ 100 ਮੀਟਰ ’ਚ ਦਿਵਜੋਤ ਸਿੰਘ ਨੇ ਪਹਿਲਾ, ਦਿਲਸ਼ਾਨ ਸਿੰਘ ਨੇ ਦੂਜਾ ਤੇ ਇਕਬਾਲ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ 200 ਮੀਟਰ ’ਚ ਬਿਕਰਮ ਨੇ ਪਹਿਲਾ ਤੇ ਦਿਲਬਾਗ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ 17 ਲੜਕੇ 1500 ਮੀਟਰ ’ਚ ਹਰਗੀਰ ਸਿੰਘ ਨੇ ਪਹਿਲਾ, ਰਾਹੁਲ ਨੇ ਦੂਜਾ ਤੇ ਜੋਬਨ ਸਿਘ ਨੇ ਤੀਜਾ ਤੇ ਅੰਡਰ-17 ਲੜਕੇ 3000 ਮੀਟਰ ’ਚ ਇਕਨੂਰ ਸਿੰਘ ਨੇ ਪਹਿਲਾ ਤੇ ਹਰਕੀਰਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਬਾਜਵਾ ਨੇ ਅੱਗੇ ਦੱਸਿਆ ਕਿ ਲੰਬੀ ਛਾਲ ਅੰਡਰ 17 ਲੜਕੇ ’ਚ ਗੁਰਨੂਰ ਸਿੰਘ ਨੇ ਪਹਿਲਾ ਤੇ ਇਕਨੂਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ ਅੰਡਰ 17-ਲੜਕੇ ’ਚ ਸਾਹਿਬ ਨੇ ਪਹਿਲਾ ਤੇ ਹਰਸ਼ਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ।