- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ ਪੀਰੀ ਖਾਲਸਾ ਮਾਰਚ ਦਾ ਜਲੰਧਰ ਪਹੁੰਚਣ ਤੇ ਵੱਖ ਵੱਖ ਪੜਾਵਾਂ ਤੇ ਨਿੱਘਾ ਸਵਾਗਤ

- ਪੰਜਾਬ ਪੁਲਿਸ ਦੇ ਬੈਂਡ ਵਾਜਿਆਂ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਸਲਾਮੀ
*ਨਸ਼ੇ ਦੇ ਖਾਤਮੇ ਤੇ ਵਾਤਾਵਰਨ ਦੀ ਸ਼ੁੱਧਤਾ ਦੀ ਛਾਪ ਛੱਡਦਾ ਹੋਇਆ ਅਗਲੇ ਪੜਾਅ ਲਈ ਹੋਇਆ ਰਵਾਨਾ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਦਾ ਤੀਸਰਾ ਪੜਾਅ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਫੁੱਲਾਂ ਨਾਲ ਸੱਜੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਬੀਤੇ ਦਿਨੀਂ ਆਰੰਭ ਹੋ ਕੇ ਅੱਜ ਜਲੰਧਰ ਪਹੁੰਚਣ ਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਜੋ ਦੇਰ ਰਾਤ ਜਲੰਧਰ ਵਿਖੇ ਪੁੱਜ ਕੇ ਨਸ਼ੇ ਦੇ ਖਾਤਮੇ ਤੇ ਵਾਤਾਵਰਨ ਦੀ ਸ਼ੁੱਧਤਾ ਦੀ ਛਾਪ ਛੱਡਦਾ ਹੋਇਆ ਅਗਲੇ ਪੜਾਅ ਲਈ ਰਵਾਨਾ ਹੋਇਆ।
- ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਕੀਤਾ ਨਿੱਘਾ ਸਵਾਗਤ
ਜ਼ਿਲ੍ਹਾ ਅਕਾਲੀ ਦਲ ਤੇ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਚੋਗਿੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਕੇ, ਫੁੱਲਾਂ ਦੀ ਵਰਖਾ ਕਰਦਿਆਂ ਤੇ ਆਤਿਸ਼ਬਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬ ਪੁਲਿਸ ਦੇ ਬੈਂਡ ਵਾਜਿਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸੰਗਤਾਂ ਲਈ ਫ਼ਲ, ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਸੁਰਜੀਤ ਸਿੰਘ ਨੀਲਾਮਹਿਲ, ਦਵਿੰਦਰ ਸਿੰਘ ਰਹੇਜਾ, ਰਵਿੰਦਰ ਸਿੰਘ ਸਵੀਟੀ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਗੁਰਮੀਤ ਸਿੰਘ, ਰਮਿੰਦਰ ਕੌਰ ਢੀਂਡਸਾ, ਸਾਹਿਬ ਸਿੰਘ ਢਿੱਲੋਂ, ਮਨੀਸ਼ ਗਿੱਲ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਗੁਰਪ੍ਰੀਤ ਸਿੰਘ ਸਚਦੇਵਾ, ਅਮਰਜੀਤ ਸਿੰਘ ਕਥੂਰੀਆ, ਕੁਲਵੰਤ ਸਿੰਘ ਜੋਲੀ, ਹਰਬੰਸ ਸਿੰਘ ਗੁਰੂ ਨਾਨਕ ਪੁਰਾ, ਮਨਬੀਰ ਸਿੰਘ ਅਕਾਲੀ, ਗੁਰਜੀਤ ਸਿੰਘ ਪੋਪਲੀ, ਸਿਮਰਨ ਭਾਟੀਆ, ਪ੍ਰਮਜੀਤ ਸਿੰਘ ਵਾਲੀਆ, ਗੁਰਮੀਤ ਸਿੰਘ ਮੀਤਾ, ਪ੍ਰਮਜੀਤ ਸਿੰਘ ਪੰਮਾ, ਹਰਜੀਤ ਸਿੰਘ ਚੱਠਾ, ਹਰਪ੍ਰੀਤ ਸਿੰਘ ਸਚਦੇਵਾ, ਪ੍ਰਮਦੀਪ ਸਿੰਘ ਗੁੰਬਰ, ਜਤਿੰਦਰ ਬੀਰ ਸਿੰਘ ਸਚਦੇਵਾ, ਹਰਪ੍ਰੀਤ ਸਿੰਘ ਸਲੂਜਾ, ਜਸਵਿੰਦਰ ਸਿੰਘ ਸਚਦੇਵਾ ਆਦਿ ਹਾਜ਼ਰ ਸਨ।
ਨਿਊ ਸੰਤੋਖਪੁਰਾ ਬਾਈਪਾਸ ’ਤੇ ਕੀਤਾ ਨਿੱਘਾ ਸਵਾਗਤ
*ਜਥੇਦਾਰ ਕੁਲਵੰਤ ਸਿੰਘ ਮੰਨਣ ਵਲੋਂ ਸਮੁੱਚੀ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਪਰੰਪਰਾ ਤੇ ਪਹਿਰਾ ਦੇਣ ਦੀ ਅਪੀਲ
ਮੀਰੀ ਪੀਰੀ ਖਾਲਸਾ ਮਾਰਚ ਦਾ ਨਿਊ ਸੰਤੋਖਪੁਰਾ ਬਾਈਪਾਸ ’ਤੇ ਕੀਤਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੁੱਚੀ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਪਰੰਪਰਾ ਤੇ ਪਹਿਰਾ ਦੇਣ ਦੀ ਅਪੀਲ ਜਥੇਦਾਰ ਕੁਲਵੰਤ ਸਿੰਘ ਮੰਨਣ ਵਲੋਂ ਅਪੀਲ ਕੀਤੀ ਗਈ। ਸਿੱਖ ਚੜ੍ਹਦੀ ਕਲਾ ਫਰੰਟ ਵਲੋਂ ਦਿੱਤੇ ਸੱਦੇ ’ਤੇ ਬੇਅੰਤ ਸੰਗਤਾਂ ਨੇ ਇਕੱਤਰ ਹੋ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ, ਅਕਾਲ ਤਖਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ ਦੇ ਨਾਰਿਆਂ ਨਾਲ ਗੁਰੂ ਦੀਆਂ ਸੰਗਤਾਂ ਦਾ ਸਵਾਗਤ ਕੀਤਾ। ਇਸ ਮੌਕੇ ਬਾਬਾ ਕੁਲਵੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤੋਖਪੁਰਾ ਸਾਹਿਬ, ਗੁਰਮੀਤ ਸਿੰਘ ਬਿੱਟੂ, ਜਗਜੀਤ ਸਿੰਘ ਖਾਲਸਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਦਲਜੀਤ ਸਿੰਘ, ਸਤਿੰਦਰ ਸਿੰਘ ਪੀਤਾ, ਕਰਨੈਲ ਸਿੰਘ ਰੇਰੂ, ਅਰਜਨ ਸਿੰਘ, ਸੁਰਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ, ਤ੍ਰਿਪਜੋਤ ਸਿੰਘ ਜੋਧਾ, ਰਣਵੀਰ ਸਿੰਘ ਬੱਲ, ਮਹਿੰਦਰ ਸਿੰਘ ਪਲਵਿੰਦਰ ਸਿੰਘ, ਮਨਜੀਤ ਸਿੰਘ ਰੇਰੂ, ਜੋਗਿੰਦਰ ਸਿੰਘ ਰੇਰੂ, ਅਜੀਤ ਸਿੰਘ ਬਿੱਟੂ, ਭਵਨਜੀਤ ਸਿੰਘ ਆਦਿ ਸੰਗਤਾਂ ਨੇ ਸਵਾਗਤ ਕੀਤਾ।
ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਹਰਿੰਦਰ ਸਿੰਘ ਢੀਂਡਸਾ ਵੱਲੋਂ ਨਿੱਘਾ ਸਵਾਗਤ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਮੀਰੀ-ਪੀਰੀ ਖਾਲਸਾ ਮਾਰਚ ਦਾ ਜਲੰਧਰ- ਅੰਮ੍ਰਿਤਸਰ ਮਾਰਗ ਤੇ ਪੈਂਦੇ ਵਾਈ ਪੁਆਇੰਟ ਫਲਾਈਓਵਰ ਤੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਕਸੂਦਾਂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੂਰਤ ਨਗਰ, ਅਮਨਦੀਪ ਐਵਨਿਊ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਨੰਦ ਨਗਰ, ਗੁਰਦੁਆਰਾ ਸ੍ਰੀ ਸਿੰਘ ਸਭਾ ਈਸਾ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਆਦਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਅਤੇ ਸੰਗਤਾਂ ਵੱਲੋਂ ਸਤਿਕਾਰ ਸਹਿਤ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਕੱਤਰ ਪ੍ਰਬੰਧਕ ਕਮੇਟੀਆਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਵਾਗਤ ਮੌਕੇ ਸਥਾਨਕ ਅਕਾਲੀ ਆਗੂ, ਵਰਕਰ ਅਤੇ ਸੰਗਤਾਂ ਹਾਜ਼ਰ ਸਨ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਚਰਨ ਸਿੰਘ, ਅਵਤਾਰ ਸਿੰਘ ਘੁੰਮਣ, ਹਰਭਜਨ ਸਿੰਘ ਕਾਹਲੋ, ਜਗਦੀਪ ਸਿੰਘ ਵਿਰਦੀ, ਤਰਲੋਚਨ ਸਿੰਘ ਬੀਸੀ ਪ੍ਰਧਾਨ ਹਲਕਾ ਉੱਤਰੀ ਸਤਪਾਲ ਸਿੰਘ ਨੀਲਾ ਮਹਿਲ ਸਰਕਲ ਪ੍ਰਧਾਨ ਆਦਿ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਈਆਂ ਤੇ ਸੰਗਤਾਂ ਲਈ ਫਲ ਦੇ ਲੰਗਰ ਲਗਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਲੰਧਰ ਉੱਤਰੀ ਦੇ ਹਰਿੰਦਰ ਸਿੰਘ ਢੀਂਡਸਾ ਨੂੰ ਸਨਮਾਨਿਤ ਕੀਤਾ ਗਿਆ।