ਸਿੱਖ ਸੰਘਰਸ਼ ਕਮੇਟੀ ਦੇ ਪ੍ਰਧਾਨ ਬਣੇ ਵਿਕੀ ਖ਼ਾਲਸਾ
ਵਿਕੀ ਖਾਲਸਾ ਸਿੱਖ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਯੁਕਤ
Publish Date: Tue, 20 Jan 2026 08:24 PM (IST)
Updated Date: Tue, 20 Jan 2026 08:27 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਬਸਤੀ ਮਿੱਠੂ ਦੀਆਂ ਸਮੂਹ ਸੰਗਤਾਂ ਤੇ ਨੌਜਵਾਨਾਂ ਵੱਲੋਂ ਸਿੱਖਾਂ ਦੇ ਹੱਕਾਂ ਦੀ ਰੱਖਿਆ ਤੇ ਸਿੱਖੀ ਦੇ ਪ੍ਰਚਾਰ ਪਸਾਰ ਲਈ ਸਿੱਖ ਸੰਘਰਸ਼ ਕਮੇਟੀ ਦਾ ਗਠਨ ਗੁਰਦੁਆਰਾ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਵਿੱਕੀ ਸਿੰਘ ਖਾਲਸਾ ਨੂੰ ਸੌਂਪੀ ਗਈ। ਨਵ ਨਿਯੁਕਤ ਪ੍ਰਧਾਨ ਨੇ ਕਿਹਾ ਕਿ ਕਮੇਟੀ ਦਾ ਮੁੱਖ ਮਕਸਦ ਬਾਣੀ ਤੇ ਬਾਣੇ ਦਾ ਪ੍ਰਚਾਰ ਕਰਨਾ, ਸਿੱਖਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨੀ ਤੇ ਬੇਅਦਬੀਆਂ ਨੂੰ ਰੋਕਣਾ ਹੋਵੇਗਾ। ਇਸ ਦੇ ਨਾਲ ਹੀ ਨੌਜਵਾਨਾ ਨੂੰ ਪਤਿਤਪੁਣੇ ਤੋਂ ਬਚਾਉਣਾ ਤੇ ਸਿੱਖੀ ਸਰੂਪ ਦੀ ਰੱਖਿਆ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕਮੇਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਤੇ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਰੱਖਦੀ ਪਰ ਕੁਝ ਸ਼ਰਾਰਤੀ ਅਨਸਰ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਨ੍ਹਾਂ ਨੂੰ ਰੋਕਣਾ ਕਮੇਟੀ ਦਾ ਮੁੱਖ ਉਦੇਸ਼ ਹੋਵੇਗਾ। ਇਸ ਦੇ ਨਾਲ ਹੀ ਅੰਮ੍ਰਿਤ ਸੰਚਾਰ ਤੇ ਦਸਤਾਰ ਕੈਂਪ ਲਗਾ ਕੇ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਿਆ ਜਾਵੇਗਾ। ਕਮੇਟੀ ਵੱਲੋਂ ਗੁਰੂ ਘਰਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਨੌਜਵਾਨਾਂ ਲਈ ਮੁਫ਼ਤ ਗਤਕਾ ਆਦਿ ਦੀ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਆਰੰਭ ਹੋਈ ਇਸ ਕਮੇਟੀ ਦਾ ਵਿਸਥਾਰ ਪੰਜਾਬ ਪੱਧਰ ਤੱਕ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਅਕਤੀ ’ਚ ਕਮੇਟੀ ਨਾਲ ਜੁੜਨ। ਇਸ ਮੌਕੇ ਤੇ ਸੁਖਦੇਵ ਸਿੰਘ ਪਰਮਾਰ, ਗੁਰਜੀਤ ਸਿੰਘ ਸੋਨੂੰ ਪਰਮਜੀਤ ਸਿੰਘ, ਸੁਰਜੀਤ ਸਿੰਘ, ਕੌਂਸਲਰ ਮੁਕੇਸ਼ ਸੇਠੀ, ਗਿਆਨ ਸਿੰਘ,ਬੱਬੂ ਰਠੋੜ, ਵਰ੍ਹਿਆਮ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ, ਗੋਗੀ, ਗਗਨ ਡਾਵਰ ਪ੍ਰੀਤਮ ਸਿੰਘ ਸੁਖਦੇਵ ਸਿੰਘ ਆਦਿ ਮੌਜੂਦ ਸਨ।