- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਨਿਊ ਰਾਜਨ ਨਗਰ ਦੇ ਰਹਿਣ ਵਾਲੇ ਇਕ ਵਾਸੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸਨੇ 4 ਮਰਲੇ ਦਾ ਇਕ ਪਲਾਟ ਖਰੀਦਿਆ ਸੀ ਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ’ਚ ਵਾਰ-ਵਾਰ ਦੇਰੀ ਕੀਤੀ ਗਈ।
7 ਅਕਤੂਬਰ 2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ। ਮੁਲਜ਼ਮ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸਨੇ ਮਾਲ ਰਿਕਾਰਡ ’ਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਜ਼ਬੂਰਨ, ਸ਼ਿਕਾਇਤਕਰਤਾ ਨੇ ਸ਼ੁਰੂ ’ਚ 1,500 ਰੁਪਏ ਦਿੱਤੇ, ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਤੇ ਉਸਨੂੰ ਅਗਲੇ ਦਿਨ ਪੂਰੇ 5,000 ਰੁਪਏ ਲਿਆਉਣ ਲਈ ਕਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਮੰਗ ਬਾਰੇ ਹੋਈ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।
ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਤੇ ਪ੍ਰਾਈਵੇਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ, ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।