- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਦੇ ਨਿਵਾਸੀ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ। ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ, ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਆਬਕਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਐਨਓਸੀ ਪ੍ਰਾਪਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਸ ਪ੍ਰਕਿਰਿਆ ਦੌਰਾਨ ਦੋਸ਼ੀ ਸੀਨੀਅਰ ਸਹਾਇਕ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਤੋਂ ਲਾਇਸੈਂਸ ਜਾਰੀ ਕਰਨ ਸਬੰਧੀ ਪ੍ਰਕਿਰਿਆ ਲਈ 5000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ।
ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਰਾਜ਼ੀ ਨਹੀਂ ਸੀ ਇਸ ਲਈ ਉਸਨੇ ਵੀਬੀ ਰੇਂਜ ਜਲੰਧਰ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਕੀ ਰਕਮ ਵੀ ਬਰਾਮਦ ਕੀਤੀ ਗਈ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।