ਜ.ਸ., ਜਲੰਧਰ : ਸਾਬਕਾ ਸੰਸਦ ਮੈਂਬਰ ਤੇ ਭਾਜਪਾ ਦੇ ਕੌਮੀ ਆਗੂ ਵਿਜੇ ਸਾਂਪਲਾ ਨੇ ਪੰਜਾਬ ਦੇ ਐੱਨਆਰਆਈ ਬਹੁਤਾਤ ਖੇਤਰ ਦੁਆਬਾ ਦੇ ਆਦਮਪੁਰ ਹਵਾਈ ਅੱਡੇ ਤੋਂ ਦੁਬਾਰਾ ਫਲਾਈਟ ਸ਼ੁਰੂ ਕਰਵਾਉਣ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਡੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਹੈ। ਸਾਂਪਲਾ ਨੇ ਸਿੰਧੀਆ ਨੂੰ ਅਪੀਲ ਕੀਤੀ ਹੈ ਕਿ ਛੇਤੀ ਤੋਂ ਛੇਤੀ ਹਵਾਈ ਅੱਡੇ ਦੁਬਾਰਾ ਕਿਰਿਆਸ਼ੀਲ ਬਣਾਇਆ ਜਾਵੇ। ਸਾਂਪਲਾ ਨੇ ਇਸ ਸਬੰਧੀ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਕੁਝ ਅਫਵਾਹਾਂ ਤੇ ਲਾਪਰਵਾਹੀ ਕਾਰਨ ਬੰਦ ਪਏ ਹਵਾਈ ਅੱਡੇ ਨੂੰ ਦੁਬਾਰਾ ਚਲਾਉਣ ਲਈ ਕੇਂਦਰੀ ਮੰਤਰੀ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ।