ਜਲੰਧਰ ’ਚ ਤਾਰ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਜ਼ਬਰਦਸਤ ਕੁੱਟਮਾਰ ਜਲੰਧਰ ’ਚ ਤਾਰ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਜ਼ਬਰਦਸਤ ਕੁੱਟਮਾਰ
Publish Date: Wed, 15 Jul 2026 10:42 PM (IST)
Updated Date: Wed, 15 Jul 2026 10:42 PM (IST)
-ਮਹਿਲਾਵਾਂ ਸਮੇਤ ਕਈ ਜ਼ਖ਼ਮੀ, ਪੀੜਤ ਪਰਿਵਾਰ ਨੇ ਪੁਲਿਸ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਦਾ ਲਾਇਆ ਦੋਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਾਰਡ ਨੰਬਰ-8 ਦੇ ਲੱਦੇਵਾਲੀ ਨੇੜੇ ਇੱਕ ਘਰ ਦੇ ਬਾਹਰ ਲੱਗੀ ਤਾਰ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਦੇਖਦੇ ਹੀ ਦੇਖਦੇ ਖੂਨੀ ਝੜਪ ’ਚ ਤਬਦੀਲ ਹੋ ਗਿਆ। ਦੋ ਗੁਆਂਢੀ ਪਰਿਵਾਰਾਂ ਵਿਚਾਲੇ ਹੋਈ ਹਿੰਸਕ ਕੁੱਟਮਾਰ ’ਚ ਔਰਤਾਂ ਸਮੇਤ ਇੱਕੋ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਘਰ ਦੇ ਬਾਹਰ ਲੱਗੀ ਤਾਰ ਨੂੰ ਲੈ ਕੇ ਤਕਰਾਰ ਹੋਈ। ਦੇਖਦੇ ਹੀ ਦੇਖਦੇ ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਆਂ ਵੱਲੋਂ ਡਾਂਗਾਂ, ਸੋਟਿਆਂ, ਕੜਿਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਲੱਗੇ। ਇਸ ਹਮਲੇ ’ਚ ਇਕ ਮਹਿਲਾ ਦੇ ਸਿਰ ਤੇ ਨੱਕ ਤੇ ਗੰਭੀਰ ਸੱਟਾਂ ਲੱਗੀਆਂ, ਜਦਕਿ ਉਸ ਨੂੰ ਬਚਾਉਣ ਲਈ ਪਹੁੰਚੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਕੁੱਟਮਾਰ ਦੌਰਾਨ ਇਲਾਕੇ ’ਚ ਹਫੜਾ-ਦਫੜੀ ਮਚ ਗਈ ਤੇ ਸਥਾਨਕ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਜ਼ਖ਼ਮੀ ਪਰਿਵਾਰ ਦਾ ਦੋਸ਼ ਹੈ ਕਿ ਗੁਆਂਢੀ ਧਿਰ ਨੇ ਪਹਿਲਾਂ ਤੋਂ ਚੱਲ ਰਹੀ ਰੰਜਿਸ਼ ਦੇ ਚਲਦਿਆਂ ਅਚਾਨਕ ਹਮਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ ਸੀ ਪਰ ਪੁਲਿਸ ਸਮੇਂ ਸਿਰ ਮੌਕੇ ਤੇ ਨਹੀਂ ਪਹੁੰਚੀ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਜੇ ਪੁਲਿਸ ਸਮੇਂ ਸਿਰ ਪਹੁੰਚ ਜਾਂਦੀ ਤਾਂ ਵਿਵਾਦ ਇੰਨਾ ਨਾ ਵੱਧਦਾ ਤੇ ਕਈ ਲੋਕ ਜ਼ਖ਼ਮੀ ਹੋਣ ਤੋਂ ਬਚ ਜਾਂਦੇ। ਘਟਨਾ ਤੋਂ ਬਾਅਦ ਇਲਾਕੇ ’ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਘਟਨਾ ਦੀ ਸੱਚਾਈ ਸਾਹਮਣੇ ਆ ਸਕੇ। ਵਾਰਡ ਨੰਬਰ-8 ਦੇ ਲੱਧੇਵਾਲੀ ਨੇੜੇ ਇਕ ਘਰ ਦੇ ਬਾਹਰ ਲੱਗੀ ਤਾਰ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਦੇਖਦੇ ਹੀ ਦੇਖਦੇ ਖੂਨੀ ਝੜਪ ’ਚ ਤਬਦੀਲ ਹੋ ਗਿਆ। ਦੋ ਗੁਆਂਢੀ ਪਰਿਵਾਰਾਂ ਵਿਚਾਲੇ ਹੋਈ ਹਿੰਸਕ ਮਾਰਕੁੱਟ ’ਚ ਔਰਤਾਂ ਸਮੇਤ ਇਕੋ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।