ਸ੍ਰੀ ਗੁਰੂ ਨਾਨਕ ਦੇਵ ਜੀ ਜੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ।

ਅਮਰਜੀਤ ਸਿੰਘ ਵੇਹਗਲ, ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਜੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ। ਫੁੱਲਾਂ ਨਾਲ ਸੱਜੀ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਪਾਲਕੀ ਦੇ ਪਿੱਛੇ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ 'ਚ ਘੋੜ ਸਵਾਰ ਸਿੰਘ ਤੇ ਫੌਜੀ ਬੈਂਡ, ਸਕੂਲੀ ਬੱਚਿਆਂ, ਗਤਕਾ ਪਾਰਟੀਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਗੁਰੂ ਘਰ ਤੋਂ ਆਰੰਭ ਹੋ ਕੇ ਆਦਰਸ਼ ਨਗਰ ਦੀਆਂ ਗਲੀਆਂ 'ਚੋਂ ਹੁੰਦਾ ਹੋਇਆ ਬਸੰਤ ਰੈਸਟੋਰੈਂਟ, ਕਪੂਰਥਲਾ ਚੌਂਕ, ਪੀਐਨਟੀ ਕਾਲੋਨੀ, ਚਿਕਚਿਕ ਹਾਊਸ, ਫੁਟਬਾਲ ਚੌਂਕ, ਗੀਤਾ ਮੰਦਰ, ਝੰਡੀਆਂ ਵਾਲਾ ਪੀਰ ਚੌਕ, ਨਿਊ ਅਦਰਸ਼ ਨਗਰ, ਜੇਪੀ ਨਗਰ, ਮਿੱਠੂ ਬਸਤੀ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ 'ਚ ਸ਼ਰਧਾਲੂਆਂ ਵੱਲੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਦੇ ਨਾਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ। ਨਗਰ ਕੀਰਤਨ 'ਚ ਐੱਸਜੀਪੀਸੀ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ, ਪ੍ਰਧਾਨ ਕੁਲਵਿੰਦਰ ਸਿੰਘ ਥਿਆੜਾ, ਗੁਰਮੀਤ ਸਿੰਘ ਬਸਰਾ, ਹਰਜਿੰਦਰ ਸਿੰਘ ਲਾਡਾ, ਸਰਬਜੀਤ ਸਿੰਘ ਰਾਜਪਾਲ, ਮਨਿੰਦਰਪਾਲ ਸਿੰਘ ਗੁੰਬਰ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਠੇਕੇਦਾਰ, ਐੱਚਪੀ ਸਿੰਘ ਮੱਕੜ, ਅਮਰਜੀਤ ਸਿੰਘ ਬਸਰਾ, ਮਨਜੀਤ ਸਿੰਘ ਬਿੰਦਰਾ, ਚਰਨਜੀਤ ਸਿੰਘ ਰਾਜਪਾਲ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਕੌਰ ਨਰੂਲਾ, ਰਛਪਾਲ ਕੌਰ ਥਿਆੜਾ, ਗੁਰਿੰਦਰ ਕੌਰ ਗੁੰਬਰ, ਕਮਲਜੀਤ ਕੌਰ, ਸਵਰਨਜੀਤ ਕੌਰ ਆਦਿ ਸੰਗਤਾਂ ਨੇ ਹਾਜ਼ਰੀ ਭਰੀ।
< bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha> < bha> --< /bha>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦ ਬਾਬਾ ਬਚਿੱਤਰ ਸਿੰਘ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ ਨਗਰ 'ਚ ਕੀਰਤਨ 'ਚ ਘੋੜ ਸਵਾਰ ਨਿਹੰਗ ਸਿੰਘਾਂ, ਬੈਂਡ ਵਾਜਿਆਂ ਦੀਆਂ ਪਾਰਟੀਆਂ ਨੇ ਸ਼ੋਭਾ ਵਧਾਈ। ਗਤਕਾ ਪਾਰਟੀਆਂ ਨੇ ਗਤਕੇ ਦੇ ਜੋਹਰ ਵਿਖਾਏ। ਵੱਖ-ਵੱਖ ਸਕੂਲਾਂ ਦੇ ਬੱਚੇ ਇਤਿਹਾਸਿਕ ਪ੍ਰਦਰਸ਼ਨ ਹੀ ਸੰਗਤਾਂ 'ਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ। ਨਗਰ ਕੀਰਤਨ ਸ਼ਹੀਦ ਬਾਬਾ ਬਚਿੱਤਰ ਸਿੰਘ ਗੁਰੂ ਘਰ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਗਰ, ਅਜੀਤ ਢਾਬੇ ਤੋਂ ਗੁਰਦੁਆਰਾ ਸਿੰਘ ਸਭਾ ਗੁਰੂ ਅਰਜਨ ਦੇਵ ਜੀ ਨਗਰ, ਬਾਬਾ ਬੁੱਢਾ ਜੀ ਪੁੱਲ ਤੋਂ ਸੇਂਟ ਸੋਲਜਰ ਸਕੂਲ, ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਸਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਵਿਖੇ ਸਮਾਪਤ ਹੋਇਆ। ਰਸਤੇ 'ਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਥਾਂ-ਥਾਂ 'ਤੇ ਗੁਰੂ ਗੰ੍ਥ ਸਾਹਿਬ ਜੀ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ । ਸੰਗਤਾਂ 'ਚ ਪ੍ਰਧਾਨ ਪਰਮਜੀਤ ਸਿੰਘ, ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰਰੀਤ ਸਿੰਘ ਨੀਟੂ, ਹਰਪ੍ਰਰੀਤ ਸਿੰਘ, ਸੋਨੂੰ, ਚਰਨਜੀਤ ਸਿੰਘ ਮਿੰਟਾਂ, ਸੁਖਮਿੰਦਰ ਸਿੰਘ ਰਾਜਪਾਲ, ਪਰਮਪ੍ਰਰੀਤ ਸਿੰਘ ਵਿੱਟੀ, ਰਣਜੀਤ ਸਿੰਘ ਗੋਲਡੀ, ਵਿਕੀ ਸਿੰਘ ਖਾਲਸਾ, ਪ੍ਰਦੀਪ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਲਵਾਈ।