- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਟੁਰਨਾ ਮੰਡੀ ਦਾ ਦੌਰਾ

ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ, ਲੋਹੀਆਂ ਖਾਸ :
ਫੂਡ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਾਲ ਮੁਕੰਦ ਦੀ ਸ਼ਰਮਾ ਵੱਲੋਂ ਟੁਰਨਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਬੁਹਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ ਨੇ। ਝੋਨੇ ਦੀ ਖਰੀਦ ਲਈ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਬੋਰੀਆਂ ਦੀ ਲਿਫਟਿੰਗ ਦੀ ਸਮੱਸਿਆ ਬਾਰੇ ਉਹਨਾਂ ਮੰਡੀ ਬੋਰਡ ਦਫ਼ਤਰ ਜਲੰਧਰ ਦੇ ਵੱਖ-ਵੱਖ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਇਸ ਕੰਮ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਕੀਤੀਆਂ। ਇਸ ਮੌਕੇ ਉਹਨਾਂ ਨੇ ਮੰਡੀ ਵਿਚਲੇ ਆੜਤੀਆਂ ਤੇ ਸ਼ੈਲਰ ਮਾਲਕਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰ ਦਸ਼ਮੇਸ਼ ਹਸਪਤਾਲ ਨਵਾਂ ਪਿੰਡ ਦੋਨੇਵਾਲ ਦੇ ਡਾਕਟਰ ਹਰਨੇਕ ਸਿੰਘ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਹਰ ਸ਼ਨੀਵਾਰ ਸੁਵਿਧਾ ਕੇਂਦਰ ਟੁਰਨਾ ਵਿਖੇ 10 ਵਜੇ ਤੋਂ 12 ਵਜੇ ਤੱਕ ਲਗਾਏ ਜਾਂਦੇ ਫਰੀ ਸਿਹਤ ਸੇਵਾਵਾਂ ਚੈੱਕਅਪ ਕੈਂਪ ਦੀ ਪ੍ਰਸ਼ੰਸਾ ਵੀ ਕੀਤੀ। ਇਸ ਤੋਂ ਪਹਿਲਾਂ ਨਵਾਂ ਪਿੰਡ ਦੋਨੇਵਾਲ ਅਤੇ ਮੰਡੀ ਟੁਰਨਾ ਵਿਖੇ ਪੁੱਜਣ ਤੇ ਬਲਾਕ ਸੰਮਤੀ ਲੋਹੀਆਂ ਖਾਸ ਦੇ ਵਾਈਸ ਚੇਅਰਮੈਨ ਸੰਤੋਖ ਸਿੰਘ ਸਾਬਕਾ ਸਰਪੰਚ ਵੱਲੋਂ ਉਹਨਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਜਸਬੀਰ ਸਿੰਘ ਜਲਾਲਪੁਰੀ, ਸੁੱਚਾ ਸਿੰਘ ਜੋਹਨ ਲੋਹੀਆਂ ਖਾਸ,ਪਰਮਜੀਤ ਸਿੰਘ ਪੰਮਾ, ਕਿਰਪਾਲ ਸਿੰਘ ਸ਼ੈਲਰ ਮਾਲਕ ਗੁਰੂ ਅਮਰਦਾਸ ਜੀ ਅਤੇ ਸਰਪੰਚ ਦਰਸ਼ਨ ਸਿੰਘ ਟੁਰਨਾ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।