ਵਿਰੋਧੀਆਂ ਦੀ ਆਵਾਜ਼ ਦਬਾਈ ਜਾ ਰਹੀ ਹੈ : ਪਰਗਟ ਸਿੰਘ
ਜਾਸ, ਜਲੰਧਰ : ਸਾਬਕਾ
Publish Date: Thu, 26 Mar 2026 10:54 PM (IST)
Updated Date: Thu, 26 Mar 2026 10:56 PM (IST)
ਜਾਸ, ਜਲੰਧਰ : ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸੱਤਾ ਦੀ ਗਲਤ ਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਜਿਵੇਂ ਦੇਸ਼ ’ਚ ਤਾਨਾਸ਼ਾਹੀ ਰਵੱਈਆ ਅਪਣਾ ਕੇ ਵਿਰੋਧੀਆਂ ਦੀ ਆਵਾਜ਼ ਦਬਾਉਣ ’ਚ ਲੱਗੀ ਹੋਈ, ਉਵੇਂ ਪੰਜਾਬ ’ਚ ਵਿਰੋਧੀਆਂ ਦੀ ਆਵਾਜ਼ ਦਬਾਈ ਜਾ ਰਹੀ ਹੈ।
ਪਰਗਟ ਸਿੰਘ ਨੇ ਦੱਸਿਆ ਕਿ ਭਾਜਪਾ ਦੇ ਹੁਕਮ ’ਤੇ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਮਾਮਲਾ ਦਰਜ ਕਰਵਾਇਆ ਹੈ। ਇਹ ਕੇਸ ਇਸ ਲਈ ਦਰਜ ਕੀਤਾ ਗਿਆ, ਕਿਉਂਕਿ ਇਕ ਯੂਜ਼ਰ ਨੇ ਪ੍ਰਧਾਨ ਮੰਤਰੀ ਤੇ ਚੋਣ ਕਮਿਸ਼ਨ ਦੇ ਗੱਠਜੋੜ ਦੀ ਪੋਲ ਖੋਲ੍ਹਣ ਵਾਲੀ ਵੀਡੀਓ ਪੋਸਟ ਕੀਤੀ ਸੀ। ਇਸ ਦੇ ਬਾਅਦ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਨੂੰ ਪਾਰ ਕਰਦਿਆਂ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੀ ਇਹ ਹੀ ਕੁਝ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ’ਚ ਸੱਤਾ ਵਿਚ ਆਉਣ ਲਈ ‘ਆਪ’ ਨੇ ਝੂਠ ਬੋਲਿਆ, ਲੋਕਾਂ ਨੂੰ ਬੇਵਕੂਫ ਬਣਾਇਆ ਤੇ ਉਨ੍ਹਾਂ ਨਾਲ ਕਈ ਵੱਡੇ ਵਾਅਦੇ ਕੀਤੇ, ਜੋ ਪੂਰੇ ਨਹੀਂ ਕੀਤੇ। ਸਰਕਾਰ ਪਬਲੀਸਿਟੀ 'ਤੇ ਕਰੋੜਾਂ ਰੁਪਏ ਖਰਚ ਕਰਕੇ ਆਪਣੇ ਝੂਠ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ।