ਰਹਿਬਰ ਭਾਟੀਆ, ਨਕੋਦਰ

ਗੁਰੂ ਨਾਨਕ ਨੈਸ਼ਨਲ ਕਾਲਜ ਤੇ ਕਾਲਜੀਏਟ ਸਕੂਲ 'ਚ ਅੱਜ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਦੇ ਕਾਰਜਕਾਰੀ ਪਿੰ੍ਸੀਪਲ ਪ੍ਰਬਲ ਕੁਮਾਰ ਜੋਸ਼ੀ ਨੇ ਹਾਜ਼ਰ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ, ਏਕਤਾ ਤੇ ਅਖੰਡਤਾ ਲਈ ਵੋਟਰਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਅੰਤ 'ਚ ਹਾਜ਼ਰ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਹੁੰ ਚੁੱਕੀ ਕਿ 'ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਪੂਰਾ ਵਿਸ਼ਵਾਸ਼ ਰੱਖਦੇ ਹੋਏ ਇਹ ਪ੍ਰਣ ਕਰਦੇ ਹਾਂ ਕਿ ਅਸੀ ਆਪਣੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਾਂਗੇ ਤੇ ਸੁਤੰਤਰ, ਨਿਰਪੱਖ, ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ। ਇਸ ਮੌਕੇ ਕਾਲੀਜਿਏਟ ਸਕੂਲ ਦੇ ਕੋਡੀਨੇਟਰ ਖੁਸ਼ਦੀਪ ਕੌਰ, ਪੋ੍. ਨੇਹਾ ਕੰਡਾ, ਪੋ੍. ਹਰਪ੍ਰਰੀਤ ਕੌਰ, ਪੋ੍. ਰੁਪਿੰਦਰ ਕੌਰ, ਪੋ੍. ਮਨਦੀਪ ਕੌਰ, ਪੋ੍. ਨੇਹਾ ਆਦਿ ਹਾਜ਼ਰ ਸਨ।