- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਹਰ ਚੰਦ ਪਾਲੀਟੈਕਨਿਕ ਕਾਲਜ ’ਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨੌਜਵਾਨਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਤੇ ਯੋਗ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕਰਨ ਦੇ ਉਦੇਸ਼ ਨਾਲ ਮੇਹਰ ਚੰਦ ਪਾਲੀਟੈਕਨਿਕ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਯੋਗ ਵਿਦਿਆਰਥੀਆਂ ਨੂੰ ਆਪਣਾ ਨਾਮ ਵੋਟਰ ਸੂਚੀ ’ਚ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰਿਕ ਭਵਿੱਖ ਦੀ ਮਹੱਤਵਪੂਰਨ ਕੜੀ ਹਨ। ਹਰ ਯੋਗ ਨੌਜਵਾਨ ਨੂੰ ਵੋਟਰ ਵਜੋਂ ਰਜਿਸਟਰ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਨੋਡਲ ਅਫਸਰ ਪ੍ਰੀਤ ਕੰਵਲ ਨੇ ਕੈਂਪ ਲਗਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਦਿੱਤੀ। ਡਾ. ਕਪਿਲ ਓਹਰੀ ਨੇ ਵੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਰਾਜੀਵ ਕੁਮਾਰ, ਬੀਐੱਲਓ ਕਮ ਲਾਇਬ੍ਰੇਰੀਅਨ ਵੱਲੋਂ ਕੈਂਪ ਦੀ ਸਫਲਤਾ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।