ਪੰਜਾਬ ’ਚ ਅੱਜ ਨੂੰ ਹੋਣ ਵਾਲੀਆਂ 8 ਨਗਰ ਨਿਗਮਾਂ ਸਮੇਤ 103 ਨਗਰ ਪ੍ਰੀਸ਼ਦਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜਿਹੜੀ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਨਤੀਜੇ 29 ਮਈ ਨੂੰ ਆਉਣਗੇ। ਸੂਬਾਈ ਚੋਣ ਕਮਿਸ਼ਨ ਨੇ ਵੋਟਿੰਗ ਲਈ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ।

ਪੰਜਾਬੀ ਜਾਗਰਣ, ਜਲੰਧਰ। ਪੰਜਾਬ ’ਚ ਅੱਜ ਨੂੰ ਹੋਣ ਵਾਲੀਆਂ 8 ਨਗਰ ਨਿਗਮਾਂ ਸਮੇਤ 103 ਨਗਰ ਪ੍ਰੀਸ਼ਦਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜਿਹੜੀ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਨਤੀਜੇ 29 ਮਈ ਨੂੰ ਆਉਣਗੇ। ਸੂਬਾਈ ਚੋਣ ਕਮਿਸ਼ਨ ਨੇ ਵੋਟਿੰਗ ਲਈ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਇਸ ਵਿਚਾਲੇ ਮੰਗਲਵਾਰ ਨੂੰ ਜਨਤਕ ਛੁੱਟੀ ਦੇ ਨਾਲ-ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨਿਵਰਸਿਟੀ ਨੇ ਮੰਗਲਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਮਨਪ੍ਰੀਤ ਸਿੰਘ ਮੱਲੇਆਣਾ , ਪੰਜਾਬੀ ਜਾਗਰਣ , ਮੋਗਾ। ਅੱਜ ਸਵੇਰੇ ਮੋਗਾ ਦੇ 50 ਵਾਰਡਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਬੇਲਟ ਪੇਪਰ ਰਾਹੀਂ ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਈ। ਅਮਨ ਅਮਾਨ ਨਾਲ ਵੋਟਿੰਗ ਜਾਰੀ ਹੈ। ਮੋਗਾ ਦੀ ਸਨੇਹਾ ਕਪੂਰ ਨੇ ਪਹਿਲੀ ਵਾਰ ਵੋਟ ਪਾਈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਚੰਗੇ ਵਿਕਾਸ ਕਾਰਜਾਂ ਲਈ ਵੋਟ ਪਾਈ ਹੈ।
‘ਆਪ’ ਵਿਧਾਇਕ ਕੁਲਵੰਤ ਸਿੰਘ ਵੋਟ ਪਾਉਣ ਲਈ ਲਾਈਨ ’ਚ ਖੜੇ
ਵੋਟਾਂ ਨੂੰ ਲੈ ਕੇ ਵੋਟਰਾਂ ਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ ’ਤੇ ਲੰਬੀਆਂ ਕਤਾਰਾਂ ਲੱਗੀਆਂ
ਬਨੂੜ ਵਿਖੇ ਅਮਨ ਅਮਾਨ ਨਾਲ ਵੋਟਾਂ ਸ਼ੁਰੂ: ਵੋਟਰਾਂ ’ਚ ਭਾਰੀ ਉਤਸਾਹ, ਪੋਲਿੰਗ ਬੂਥਾਂ ’ਤੇ ਲੱਗੀਆਂ ਲੰਬੀਆਂ ਕਤਾਰਾਂ
ਨਗਰ ਕੌਂਸਲ ਬਨੂੜ ਵਿਖੇ ਚੋਣਾਂ ਮੌਕੇ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਸਿੰਘ ਸੋਨੀ ਸੰਧੂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਸੰਧੂ ਅਤੇ ਭਾਜਪਾ ਉਮੀਦਵਾਰ ਸ਼ਿਵ ਯਾਦਵ ਪੋਲਿੰਗ ਬੂਥ ਉਤੇ ਇਕੱਠੇ ਜੇਤੂ ਨਿਸ਼ਾਨ ਬਣਾਉਂਦੇ ਹੋਏ।