- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਵੋਟਿੰਗ ਦੌਰਾਨ ਪ੍ਰਧਾਨ ਅਤੇ ਸਕੱਤਰ ਤੋਂ ਇਲਾਵਾ ਐਡਵੋਕੇਟ ਸੰਜੀਵ ਬਾਂਸਲ, ਸੀਨੀਅਰ ਮੀਤ ਪ੍ਰਧਾਨ ਰਾਮ ਛਾਬੜਾ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ, ਵਿਨੇ ਸ਼ਰਮਾ, ਅਸ਼ੋਕ ਸ਼ਰਮਾ ਅਤੇ ਸਾਬਕਾ ਸਕੱਤਰ ਤੇਜਿੰਦਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਮੈਂਬਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਪੰਜਾਬੀ ਜਾਗਰਣ, ਜਲੰਧਰ। ਜੁਡੀਸ਼ੀਅਲ ਕੰਪਲੈਕਸ, ਵਕੀਲਾਂ ਦੇ ਚੈਂਬਰਾਂ ਅਤੇ ਮਿੰਨੀ-ਸਕੱਤਰੇਤ ਲਈ ਨਵੀਂ ਜਗ੍ਹਾ ਦੀ ਚੋਣ ਵਾਸਤੇ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਕਿ ਸ਼ਾਮ 4.30 ਵਜੇ ਤੱਕ ਚੱਲੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਅਦਿੱਤਿਆ ਜੈਨ ਅਤੇ ਸਕੱਤਰ ਰੋਹਿਤ ਗੰਭੀਰ ਨੇ ਦੱਸਿਆ ਕਿ ਥਾਵਾਂ ਦੀ ਚੋਣ ਲਈ ਬੈਲਟ ਪੇਪਰ ਰਾਹੀਂ ਵੋਟਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 950 ਵੋਟਾਂ ਪੈ ਚੁੱਕੀਆਂ ਹਨ ਅਤੇ ਵੋਟਿੰਗ ਦਾ ਸਿਲਸਿਲਾ ਸ਼ਾਮ ਤੱਕ ਨਿਰੰਤਰ ਜਾਰੀ ਰਹੇਗਾ।