ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
ਵਡਾਲਾ ਗਰਾਮ ਪੰਚਾਇਤ ਨੇ ਡਾ.ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Publish Date: Fri, 01 May 2026 07:37 PM (IST)
Updated Date: Fri, 01 May 2026 07:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਥਾਨਕ ਨਕੋਦਰ ਰੋਡ ’ਤੇ ਪੈਂਦੇ ਪਿੰਡ ਵਡਾਲਾ ਗ੍ਰਾਮ ਪੰਚਾਇਤ ਵਡਾਲਾ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 135 ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਹ ਸਮਾਗਮ ਡਾ. ਅੰਬੇਡਕਰ ਯੂਥ ਕਲੱਬ ਵੱਲੋਂ ਕਰਵਾਇਆ ਗਿਆ ਜਿਸ ’ਚ ਪਿੰਡ ਦੀ ਸਰਪੰਚ ਐਡਵੋਕੇਟ ਸੰਗੀਤਾ ਸੋਨੀ, ਪੰਚ ਐਡਵੋਕੇਟ ਅਸ਼ਵਨੀ ਕੁਮਾਰ ਬੱਬੂ ਉਚੇਚੇ ਤੌਰ ’ਤੇ ਪਹੁੰਚੇ। ਇਸ ਦੌਰਾਨ ਪ੍ਰਗਤੀ ਕਲਾ ਕੇਂਦਰ ਲਾਂਦਰਾ ਵੱਲੋਂ ਬਾਬਾ ਸਾਹਿਬ ਦੇ ਜੀਵਨ ’ਤੇ ਰੌਸ਼ਨੀ ਪਾਈ ਗਈ ਤੇ ਉਨ੍ਹਾਂ ਦੇ ਦੱਸੇ ਮਾਰਗ ਦੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਜਗਦੀਸ਼ ਕੈਲੇ ਅਤੇ ਸਾਰੀ ਟੀਮ ਨੇ ਪਿੰਡ ਵਾਲਿਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਅੱਜ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਕਰਕੇ ਅਸੀ ਸਿਰ ਉੱਚਾ ਚੁੱਕੇ ਕੇ ਚੱਲਣਯੋਗ ਹੋਏ ਹਾਂ ਤੇ ਸਾਨੂੰ ਸਾਰਿਆਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ। ਇਸ ਮੌਕੇ ਇਨ੍ਹਾਂ ਤੋਂ ਇਲਾਵਾ ਹੋਰ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਮੌਜੂਦ ਸਨ।