ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
ਯੁੱਧ ਨਸ਼ਿਆਂ ਵਿਰੁੱਧ : ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
Publish Date: Wed, 12 Nov 2025 07:15 PM (IST)
Updated Date: Wed, 12 Nov 2025 07:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ’ਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ ਐੱਚਆਈਵੀ, ਏਡਜ਼ ਤੇ ਨਸ਼ਾ ਵਿਰੋਧੀ ਵਿਸ਼ੇ ’ਤੇ ਪੋਸਟਰ ਮੇਕਿੰਗ ਤੇ ਸਲੋਗਨ ਲੇਖਣ ਮੁਕਾਬਲੇ ’ਚ ਹਿੱਸਾ ਲਿਆ। ਸੀ ਟੀ ਕਾਲਜ ਆਫ ਐਜੂਕੇਸ਼ਨ ਮਕਸੂਦਾਂ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਨਸ਼ਾ ਵਿਰੋਧੀ ਸੈਮੀਨਾਰ ਤੇ ਜਾਗਰੂਕਤਾ ਰੈਲੀ ਵੀ ਕੱਢੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਕ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਦਾ ਫਰਜ਼ ਨਿਭਾਉਂਦਿਆਂ ਸਮਾਜ ’ਚ ਉਸਾਰੂ ਰੋਲ ਅਦਾ ਕਰਨਾ ਚਾਹੀਦਾ ਹੈ। ਪ੍ਰੋਗਰਾਮ ਦੀ ਮੇਜ਼ਬਾਨੀ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਤੇ ਪ੍ਰਿੰਸੀਪਲ ਡਾ. ਅੰਜੂ ਸ਼ਰਮਾ ਨੇ ਕੀਤੀ। ਲੋਕ ਗਾਇਕ ਦਲਵਿੰਦਰ ਦਿਆਲਪੁਰੀ ਤੇ ਰੋਹਿਤ ਭਾਟੀਆ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਮੰਚ ਸੰਚਾਲਨ ਡਾ. ਗੀਤਿਕਾ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ’ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਕਾਲਜ ਦੇ ਅਲੂਮਨੀ ਸਤੀਸ਼ ਸਰੀਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।