- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲਰਕ ਰਾਮਜੀ ਦਾਸ ਆਪਣੀ ਸਰਕਾਰੀ ਸੇਵਾ ਤੋਂ ਸੇਵਾ ਮੁਕਤ ਹੋਣ ਤੇ ਸਟਾਫ ਨੇ ਦਿੱਤੀ ਨਿੱਘੀ ਵਿਦਾਇਗੀ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ :
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ ਕਲਰਕ ਰਾਮਜੀ ਦਾਸ ਸੇਵਾ ਦੀ ਸੇਵਾ ਮੁਕਤੀ ’ਤੇ ਸਰਬਜੀਤ ਕੌਰ ਤੇ ਬਰਲੀਨ ਕੌਰ ਵੱਲੋਂ ਤਿਆਰ ਕੀਤੇ ਗਏ ਵਿਦਿਆਰਥੀਆਂ ਨੇ ਬਹੁਤ ਖੂਬਸੂਰਤ ਪੇਸ਼ਕਾਰੀਆਂ ਕੀਤੀਆਂ। ਇਸ ਮੌਕੇ ਡਾ. ਆਰਪੀ ਸਿੰਘ, ਪ੍ਰਿੰਸੀਪਲ ਸੁਰਿੰਦਰ ਪਾਲ, ਪ੍ਰਿੰਸੀਪਲ ਕਸ਼ਮੀਰ ਕੌਰ, ਪ੍ਰਿੰਸੀਪਲ ਤਰਲੋਕ ਸਿੰਘ, ਪ੍ਰਿੰਸੀਪਲ ਸਤਵਿੰਦਰ ਪਾਲ ਸਿੰਘ, ਹੈੱਡਮਾਸਟਰ ਬਲਵਿੰਦਰ ਕੁਮਾਰ, ਲੈਕਚਰਾਰ ਦਲਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਤੇ ਰਾਮਜੀ ਦਾਸ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਸਕੂਲ ਅਧਿਆਪਕਾ ਕੁਲਵਿੰਦਰ ਕੌਰ ਨੇ ਉਨ੍ਹਾਂ ਦੇ ਸਿਰੜ ਤੇ ਗਿਆਨ ਪਰਪੱਕਤਾ ਬਾਰੇ ਵਿਚਾਰ ਬੜੀ ਖੂਬਸੂਰਤੀ ਨਾਲ ਪੇਸ਼ ਕੀਤੇ। ਪੂਜਾ ਸੂਰੀ ਤੇ ਰਜਿੰਦਰਪਾਲ ਨੇ ਵੀ ਵਿਚਾਰ ਪੇਸ਼ ਕੀਤੇ। ਪਰਮਜੀਤ ਨੇ ਮਾਣ ਪੱਤਰ ਪੜ੍ਹਿਆ। ਗਿੱਧੇ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਆਏ ਹੋਏ ਮਹਿਮਾਨਾਂ ਵੱਲੋਂ ਖਾਸ ਤੌਰ 'ਤੇ ਇਸ ਦਾ ਜ਼ਿਕਰ ਕਰਦਿਆਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਸਮਾਗਮ ਦੇ ਅੰਤ ’ਚ ਰਾਮ ਜੀ ਦਾਸ ਨੇ ਸਟਾਫ ਤੇ ਪਤਵੱਤੇ ਸੱਜਣਾਂ ਵੱਲੋਂ ਦਿੱਤੇ ਸਤਿਕਾਰ ਲਈ ਧੰਨਵਾਦ ਕੀਤਾ।